ਨਵੀਂ ਦਿੱਲੀ (ਸਮਾਜ ਵੀਕਲੀ): ਪੇਂਡੂ ਖੇਤਰਾਂ ਵਿਚ ਕਰੋਨਾ ਦੇ ਕੇਸ ਲਗਾਤਾਰ ਵਧਣ ਦੇ ਮੱਦੇਨਜ਼ਰ ਅੱਜ ਕੇਂਦਰ ਸਰਕਾਰ ਨੇ ਮਹਾਮਾਰੀ ਨੂੰ ਕਾਬੂ ਵਿਚ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕਿਹਾ ਕਿ ਜਿਹੜੇ ਪੇਂਡੂ ਖੇਤਰ ਸ਼ਹਿਰਾਂ ਨਾਲ ਸਥਿਤ ਹਨ ਤੇ ਉਥੇ ਕਰੋਨਾ ਮਰੀਜ਼ਾਂ ਨੂੰ ਇਕਾਂਤਵਾਸ ਕਰਨ ਲਈ ਜ਼ਰੂਰੀ ਇੰਤਜ਼ਾਮ ਨਹੀਂ ਹੈ ਉਥੇ ਕਰੋਨਾ ਦੇ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਲਈ ਘੱਟੋ ਘੱਟ 30 ਬਿਸਤਰਿਆਂ ਵਾਲਾ ਕੋਵਿਡ ਦੇਖਭਾਲ ਕੇਂਦਰ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਕੇਂਦਰਾਂ ਵਿਚ ਰੈਪਿਡ ਐਂਟੀਜਨ ਜਾਂਚ ਕਿੱਟ ਹੋਣੀ ਚਾਹੀਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly