ਸ਼ਾਮਚੁਰਾਸੀ, ਸਮਾਜ ਵੀਕਲੀ (ਚੁੰਬਰ )- ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਅੜੀਅਲ ਕੇਂਦਰ ਸਰਕਾਰ ਵਲੋਂ 3 ਕਾਲੇ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਵਿਰੋਧ ਵਿਚ ਹਲਕਾ ਸ਼ਾਮਚੁਰਾਸੀ ਦੇ ਪਿੰਡ ਖ਼ਾਨਪੁਰ-ਸਹੋਤਾ ਵਿਖੇ ਕਿਸਾਨਾਂ ਵਲੋਂ ਰੋਸ ਪਰਧਰਸ਼ਨ ਕੀਤਾ ਗਿਆ ਅਤੇ ਕਾਲੀਆਂ ਝੰਡੀਆਂ ਫੜ ਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਹਰੇਵਾਜੀ ਕੀਤੀ ਗਈ। ਇਸ ਮੌਕੇ ਤੇ ਪਰਮਿੰਦਰ ਸਿੰਘ, ਲਖਵੀਰ ਸਿੰਘ ਹੰਸੀ, ਉਂਕਾਰ ਸਿੰਘ, ਸੁਖਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਕਿਸਾਨੀ ਨੂੰ ਬਰਬਾਦੀ ਦੇ ਰਾਹ ਤੇ ਲਿਜਾਣ ਵਾਲੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜਾਰੀ ਇਸ ਸੰਘਰਸ਼ ’ਚ ਅਸੀ ਸਮੂਹ ਕਿਸਾਨ ਭਾਈਚਾਰੇ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਜਦ ਤੱਕ ਇਹ ਤਿੰਨੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਸ ਸਮੇਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਸੋਢੀ, ਸੁਰਿੰਦਰ ਸਿੰਘ, ਪਰਮਿੰਦਰ ਸਿੰਘ, ਉਂਕਾਰ ਸਿੰਘ, ਲਖਵੀਰ ਸਿੰਘ, ਜਸਵਿੰਦਰ ਸਿੰਘ ਫੌਜੀ, ਗੁਰਭੈਅ ਸਿੰਘ ਏਕਮ, ਮਨਜੀਤ ਸਿੰਘ, ਸੁਖਜੀਤ ਸਿੰਘ, ਗੁਰਮੀਤ ਸਿੰਘ ਪੰਮਾ, ਨਿਰਮਲ ਸਿੰਘ ਖ਼ਾਨਪੁਰ, ਸੁਖਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਡਾ ਅਸ਼ੋਕ ਕਮਾਰ ਵੀ ਸ਼ਾਮਿਲ ਹੋਏ।ਇਸ ਤਰ੍ਹਾਂ ਪਿੰਡ ਗੀਗਨਵਾਲ ਵਿਖੇ ਕਸ਼ਮੀਰਾ ਸਿੰਘ ਗੀਗਨਵਾਲ ਤੇ ਕੁਲਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਹਾਜ਼ਰੀ ਭਰੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly