ਪੀਲੀ ਕੁੰਗੀ ਅਤੇ ਕਰੋਪ ਡਾਇਵਰਸੀਫਿਕੇਸ਼ਨ ਸਕੀਮ ਤਹਿਤ ਲਗਾਇਆ ਜਾਗਰੂਕਤਾ ਕੈਂਪ

ਕੈਪਸ਼ਨ-ਪੀਲੀ ਕੁੰਗੀ ਅਤੇ ਕਰੋਪ ਡਾਇਵਰਸੀਫਿਕੇਸ਼ਨ ਸਕੀਮ ਤਹਿਤ ਲਗਾਏ ਜਾਗਰੂਕਤਾ ਕੈਂਪ ਦਾ ਦ੍ਰਿਸ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਡਾਇਰੈਕਟਰ ਖੇਤੀਬਾੜੀ ਪੰਜਾਬ ਡਾਕਟਰ ਸੁਖਦੇਵ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਨਡਾਲਾ ਦੇ ਵੱਖ ਵੱਖ ਪਿੰਡਾਂ ਵਿੱਚ ਪੀਲੀ ਕੁੰਗੀ ਅਤੇ ਕਰੋਪ ਡਾਇਵਰਸੀਫਿਕੇਸ਼ਨ ਸਕੀਮ ਅਧੀਨ ਪਿੰਡ ਪੱਧਰੀ ਸਰਕਲ ਰਾਮਗਡ਼੍ਹ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਬਲਾਕ ਖੇਤੀਬਾੜੀ ਅਫਸਰ ਨਡਾਲਾ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਪੀਲੀ ਕੁੰਗੀ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।

ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਮਕਸਦ ਕਣਕ ਝੋਨੇ ਹੇਠੋਂ ਰਕਬਾ ਘਟਾ ਕੇ ਦਾਲਾਂ, ਤੇਲ ਬੀਜ,ਅਤੇ ਹੋਰ ਸਬਜ਼ੀਆਂ ਹੇਠ ਰਕਬਾ ਵਧਾਉਣਾ ਹੈ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਟੈਕਨਾਲੋਜੀ ਮੈਨੇਜਰ ਨਡਾਲਾ ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਆਤਮਾ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਦੱਸਿਆ ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਘੱਟ ਜ਼ਹਿਰਾਂ ਅਤੇ ਘੱਟ ਖਾਦਾਂ ਦੀ ਵਰਤੋਂ ਕਰ ਕੇ ਮਿਆਰੀ ਉਪਜ ਪੈਦਾ ਕਰਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਦਾਲਾਂ ਹੇਠ ਰਕਬਾ ਜ਼ਰੂਰ ਵਧਾਉਣ । ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਕਰਨ ਦੀ ਲੋੜ ਤੇ ਜੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਿਕਦਾਰ ਦੇ ਨਾਲ ਉਤਪਾਦਨ ਦਾ ਮਿਆਰ ਵਧਾਉਣਾ ਵੀ ਸਮੇਂ ਦੀ ਮੁੱਖ ਲੋਡ਼ ਹੈ ।

ਖੇਤੀਬਾਡ਼ੀ ਉਪ ਨਿਰੀਖਕ ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਖੇਤਾਂ ਦਾ ਸਮੇਂ ਸਮੇਂ ਤੇ ਨਿਰੀਖਣ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਜੇ ਕਿਤੇ ਪੀਲੀ ਕੁੰਗੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਦਵਾਈ ਦੀ ਸਪਰੇਅ ਕੀਤੀ ਜਾਵੇ । ਇਸ ਮੌਕੇ ਖੇਤੀਬਾਡ਼ੀ ਉਪ ਨਿਰੀਖਕ ਰਵਿੰਦਰ ਕੌਰ ਸਰਕਲ ਰਾਮਗੜ੍ਹ ਜਗਦੀਸ਼ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਨਡਾਲਾ,ਗੁਰਭੇਜ ਸਿੰਘ ਸਰਪੰਚ, ਲਖਵੀਰ ਸਿੰਘ, ਕਰਤਾਰ ਸਿੰਘ, ਦੀਵਾਨ ਸਿੰਘ, ਸੁੱਚਾ ਸਿੰਘ, ਮਲਕੀਤ ਸਿੰਘ, ਸੇਵਾ ਸਿੰਘ ,ਗੁਰਜੰਟ ਸਿੰਘ, ਭਗਤ ਸਿੰਘ ,ਮਨਿੰਦਰ ਸਿੰਘ, ਨਰਿੰਦਰ ਸਿੰਘ ਅਤੇ ਪਿੰਡ ਦੇ ਹੋਰ ਉੱਘੇ ਕਿਸਾਨ ਹਾਜ਼ਰ ਸਨ ।

Previous articleਕਿਸਾਨਾਂ ਨੇ ਰੇਲਵੇ ਲਾਈਨ ਮੰਡਿਆਲਾਂ ਤੇ ਲਗਾਇਆ ਧਰਨਾ
Next articleਬੂਟਾ ਮੁਹੰਮਦ ਨੇ ‘ਸੰਵਿਧਾਨ ਬਚਾਉਣਾ ਏ’ ਗੀਤ ਰਾਹੀਂ ਦਿੱਤਾ ਹੋਕਾ