ਨਵੀਂ ਦਿੱਲੀ- ਵਿਸ਼ਵ ਬੈਡਮਿੰਟਨ ਚੈਂਪੀਅਨ ਖਿਡਾਰੀ ਪੀਵੀ ਸਿੰਧੂ ਨੇ ਕੋਵਿਡ-19 ਨਾਲ ਨਜਿੱਠਣ ਲਈ ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਮੁੱਖ ਮੰਤਰੀ ਰਾਹਤ ਫੰਡਾਂ ਲਈ ਪੰਜ-ਪੰਜ ਲੱਖ ਰੁਪਏ ਦਿੱਤੇ ਹਨ। ਦੁਨੀਆ ਭਰ ਵਿੱਚ ਕਰੋਨਾਵਾਇਰਸ ਨਾਲ 21 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਭਾਰਤ ਵਿੱਚ 600 ਤੋਂ ਵੱਧ ਲੋਕ ਇਸ ਤੋਂ ਪ੍ਰਭਾਵਿਤ ਹਨ ਅਤੇ 13 ਜਾਨਾਂ ਜਾ ਚੁੱਕੀਆਂ ਹਨ, ਜਿਸ ਕਾਰਨ ਦੇਸ਼ ਵਿੱਚ 14 ਅਪਰੈਲ ਤੱਕ ਤਾਲਾਬੰਦੀ ਹੈ। ਸਿੰਧੂ ਨੇ ਟਵੀਟ ਕੀਤਾ, “ਮੈਂ ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਾਹਤ ਫੰਡ ਲਈ ਪੰਜ-ਪੰਜ ਲੱਖ ਰੁਪਏ ਦੇ ਰਹੀ ਹਾਂ।” ਰੀਓ ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਦਾ ਆਪਣੀ ਰੈਂਕਿੰਗ ਦੇ ਆਧਾਰ ’ਤੇ ਟੋਕੀਓ ਓਲੰਪਿਕ ਖੇਡਣਾ ਤੈਅ ਹੈ। ਟੋਕੀਓ ਓਲੰਪਿਕ ਅਗਲੇ ਸਾਲ ਲਈ ਮੁਲਤਵੀ ਕਰ ਦਿੱਤੀ ਗਈ ਹੈ। -ਪੀਟੀਆਈ
Sports ਪੀਵੀ ਸਿੰਧੂ ਨੇ ਆਂਧਰਾ ਤੇ ਤਿਲੰਗਾਨਾ ਨੂੰ ਪੰਜ-ਪੰਜ ਲੱਖ ਰੁਪਏ ਦਿੱਤੇ