ਨਵੀਂ ਦਿੱਲੀ– ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਤੇ ਅਮਿਹਦ ਪਟੇਲ ਨੇ ਬੁੱਧਵਾਰ ਸਵੇਰੇ ਤਿਹਾੜ ਜੇਲ੍ਹ ‘ਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਵੀ ਮੌਜੂਦ ਸਨ। ਸੂਤਰਾਂ ਨੇ ਕਿਹਾ ਕਿ ਅੱਧੇ ਘੰਟੇ ਦੀ ਬੈਠਕ ਦੌਰਾਨ ਆਗੂਆਂ ਨੇ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਕਸ਼ਮੀਰ, ਆਗਾਮੀ ਚੋਣਾਂ ਤੇ ਦੇਸ਼ ‘ਚ ਆਰਥਿਕ ਸਥਿਤੀ ਸ਼ਾਮਲ ਹੈ।
ਦੱਸ ਦੇਈਏ ਕਿ ਵਿੱਤ ਮੰਤਰੀ ਦੇ ਤੌਰ ‘ਤੇ ਪੀ. ਚਿਦੰਬਰਮ ‘ਤੇ ਦੋਸ਼ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ 2007 ‘ਚ 305 ਕਰੋੜ ਰੁਪਏ ਦਾ ਵਿਦੇਸ਼ੀ ਫੰਡ ਪ੍ਰਾਪਤ ਕਰਨ ਲਈ ਆਈਐੱਨਐੱਕਸ ਮੀਡੀਆ ਸਮੂਹ ਨੂੰ ਵਿਦੇਸੀ ਨਿਵੇਸ਼ ਉਤਸ਼ਾਹ ਕਰਨ ਵਾਲੇ ਬੋਰਡ (ਐੱਫਆਈਪੀਬੀ) ਦੀ ਮਨਜ਼ੂਰੀ ਦੇਣ ‘ਚ ਬੇਨਿਯਮੀ ਵਰਤੀ ਸੀ।
ਇਸ ਮਾਮਲੇ ‘ਚ ਸੀਬੀਆਈ ਨੇ 15 ਮਈ 2017 ਨੂੰ ਐੱਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਇਸ ਸਬੰਧ ‘ਚ 2017 ‘ਚ ਇਕ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਯੂਪੀਏ ਦੇ ਸਾਲ ਸ਼ਾਸਨ ਦੌਰਾਨ ਚਿਦੰਬਰਮ 2004 ਤੋਂ 2014 ਤਕ ਦੇਸ਼ ਦੇ ਗ੍ਰਹਿ ਮੰਤਰੀ ਤੇ ਵਿੱਤ ਮੰਤਰੀ ਰਹੇ ਸਨ।
HOME ਪੀ ਚਿਦੰਬਰਮ ਨੂੰ ਤਿਹਾੜ ਜੇਲ੍ਹ ‘ਚ ਮਿਲੇ ਗੁਲਾਮ ਨਬੀ ਆਜ਼ਾਦ ਤੇ ਅਹਿਮਦ...