ਪਟਿਆਲਾ (ਸਮਾਜ ਵੀਕਲੀ): ਦੇਸ਼ ਦੇ ਦੇਹਾਤੀ ਖੇਤਰ ਦੀਆਂ ਮੁਸ਼ਕਲਾਂ ਦੇ ਹੱਲ ਲਈ ਤਤਪਰ ਲੇਖਕ, ਚਿੰਤਕ, ਪੱਤਰਕਾਰ, ਜਨਤਕ ਕਾਰਕੁਨ ਅਤੇ ਮੈਗਸੇਸੇ ਐਵਾਰਡੀ ਪੀ. ਸਾਈਨਾਥ ਬੁੱਧਵਾਰ ਚਾਰ ਅਗਸਤ ਨੂੰ ਪੰਜਾਬ ਆਉਣਗੇ। ਉਨ੍ਹਾਂ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਫੇਰੀ ਪ੍ਰਤੀ ਚਿੰਤਕਾਂ ਤੇ ਵਿਦਿਆਰਥੀਆਂ ’ਚ ਉਤਸ਼ਾਹ ਹੈ। ਉਹ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਭਾਸ਼ਣ ’ਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਯੂਨੀਵਰਸਿਟੀ ਦੇ ਯੂਟਿਊਬ ਚੈਨਲ ’ਤੇ ਵੀ ਇਸ ਦਾ ਪ੍ਰਸਾਰਨ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly