ਪੁਰਾਣੀ ਪੈਨਸ਼ਨ ਦੀ ਬਹਾਲੀ ਤਕ ਸੰਘਰਸ਼ ਰਹੇਗਾ ਜਾਰੀ -ਬਾਬਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ) -ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇੱਕ ਜਨਵਰੀ ਦੋ ਹਜਾਰ ਚਾਰ ਤੋਂ ਬਾਅਦ ਵੱਖ ਵੱਖ ਵਿਭਾਗਾਂ ਵਿੱਚ ਭਰਤੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਬੰਦ ਹੋਈ ਪੈਨਸ਼ਨ ਨੂੰ ਦੁਬਾਰਾ ਬਹਾਲ ਕਰਾਉਣ ਲਈ ਇਕ ਸੂਬਾ ਪੱਧਰੀ ਰੈਲੀ ਸੱਤ ਫ਼ਰਵਰੀ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਕੀਤੀ ਜਾ ਰਹੀ ਹੈ ਇਸ ਰੈਲੀ ਵਿੱਚ ਕਪੂਰਥਲਾ ਤੋਂ ਭਰਵੀਂ ਗਿਣਤੀ ਵਿਚ ਕਰਮਚਾਰੀਆਂ ਨੂੰ ਸ਼ਾਮਲ ਕਰਾਉਣ ਲਈ ਵੱਖ ਵੱਖ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ ਵਿਖੇ ਕੀਤੀ ਗਈ
ਇਸ ਮੀਟਿੰਗ ਵਿਚ ਡੀ ਟੀ ਐਫ ਵੱਲੋਂ ਗੁਰਮੁਖ ਸਿੰਘ ਲੋਕ ਪ੍ਰੇਮੀ ਅਧਿਆਪਕ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ ਬੀਐਡ ਫਰੰਟ ਤੋਂ ਪਰਮਿੰਦਰਪਾਲ ਸਿੰਘ ਤੋਂ ਇਲਾਵਾ ਜਸਵੀਰ ਸਿੰਘ ਭੰਗੂ ਸੰਦੀਪ ਕੁਮਾਰ ਤਜਿੰਦਰ ਸਿੰਘ ਮੇਜਰ ਸਿੰਘ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ ਗੌਰਵ ਰਾਠੌਰ ਫਗਵਾੜਾ ਭਾਗ ਸਿੰਘ ਵਿਕਰਮਜੀਤ ਸਿੰਘ ਬਲਜਿੰਦਰ ਸਿੰਘ ਮਨਜੀਤ ਸਿੰਘ ਤੋਗਾਂਵਾਲਾ ਰਾਜੇਸ਼ ਸ਼ਰਮਾ ਅਮਰਜੀਤ ਸਿੰਘ ਮੁਹੰਮਦ ਜੈਸੀਨ ਅਨਸਾਰੀ ਆਦਿ ਹਾਜ਼ਰ ਆਗੂਆਂ ਨੇ ਸਮੂਹਿਕ ਰੂਪ ਵਿੱਚ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇਹ ਸੂਬਾ ਪੱਧਰੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਇਸ ਮੌਕੇ ਤੇ ਜ਼ਿਲ੍ਹੇ ਤੋਂ ਵੱਧ ਤੋਂ ਵੱਧ ਰਾਸ਼ਟਰੀ ਪੈਨਸ਼ਨ ਸਕੀਮ ਕਰਮਚਾਰੀਆਂ ਦੀ ਸ਼ਮੂਲੀਅਤ ਕਰਵਾਉਣ ਲਈ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਇਸ ਮੌਕੇ ਤੇ ਗੁਰਮੁਖ ਸਿੰਘ ਬਾਬਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ