ਪੁਲਿਸ ਵੱਲੋਂ 415 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਡੀ ਐਸ ਪੀ ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਸੋਨਮਦੀਪ ਕੌਰ ਦੀ ਅਗਵਾਈ ਵਿੱਚ ਏ ਐਸ ਆਈ ਨਿਰਵੈਰ ਸਿੰਘ ਨੇ ਅੱਡਾ ਰਜਾਪੁਰ ਟੀ ਪੁਆਇੰਟ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਨੱਥੂ ਚਾਹਲ ਵਾਲੇ ਪਾਸਿਓਂ ਇਕ ਮੋਨਾ ਨੌਜਵਾਨ ਪੈਦਲ ਆ ਰਿਹਾ ਦਿਖਾਈ ਦਿੱਤਾ ।ਜੋ ਪੁਲਿਸ ਦੇ ਨਾਕੇ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ। ਜਿਸ ਨੇ ਆਪਣੀ ਪਹਿਨੀ ਹੋਈ ਕੈਪਰੀ ਵਿਚੋਂ ਇਕ ਲਫਾਫਾ ਸੁੱਟ ਦਿੱਤਾ। ਜਿਸ ਨੂੰ ਏ ਐਸ ਆਈ ਨਿਰਵੈਰ ਸਿੰਘ ਨੇ ਸਾਥੀਆਂ ਦੀ ਮਦਦ ਨਾਲ ਕਾਬੂ ਕਰ ਲਿਆ । ਕਾਬੂ ਕਰਨ ਤੇ ਨੌਜਵਾਨ ਨੇ ਆਪਣਾ ਨਾਮ ਕੁਲਵਿੰਦਰ ਸਿੰਘ ਉਰਫ ਮਾਣੀ ਪੁੱਤਰ ਰੇਸ਼ਮ ਸਿੰਘ ਵਾਸੀ ਵਰ੍ਹਿਆ ਦੋਨਾਂ ਥਾਣਾ ਸਦਰ ਦੱਸਿਆ। ਜਿਸਦੀ ਤਲਾਸ਼ੀ ਲੈਣ ਤੇ ਉਸ ਪਾਸੋਂ 415 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਜਿਸ ਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਪੁੱਛਗਿੱਛ ਜਾਰੀ ਹੈ। ਜਿਸ ਨਾਲ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇੱਕ ਵਾਰੀ ਆਜਾ ਸੋਹਣਿਆ
Next articleਰੇਲ ਕੋਚ ਫੈਕਟਰੀ ਵਿੱਚ ਸਫਾਈ ਪੰਦਰਵਾੜਾ ਤਹਿਤ ਵੱਖ-ਵੱਖ ਪ੍ਰੋਗਰਾਮ ਆਯੋਜਿਤ