ਪੂਰੇ ਪੰਜਾਬ ’ਚ ਰਾਤ ਦੇ ਕਰਫਿਊ ਦਾ ਐਲਾਨ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਸਰਕਾਰ ਨੇ ਕੋਵਿਡ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਅੱਜ ਮਹਾਮਾਰੀ ਦੇ ਫੈਲਾਅ ’ਤੇ ਕਾਬੂ ਪਾਉਣ ਲਈ ਹੋਰ ਕਦਮਾਂ ਦੇ ਨਾਲ-ਨਾਲ ਸੂਬੇ ਦੇ ਸਾਰੇ ਸ਼ਹਿਰਾਂ ’ਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਉਣ  ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਵੱਡੇ ਸ਼ਹਿਰਾਂ ਦੀ ਸੈਕਟਰ ਅਧਾਰਿਤ ਵੰਡ ਅਤੇ ਹਰ ਸੈਕਟਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੀ  ਸੰਪਰਕ ’ਚ ਆਏ ਵਿਅਕਤੀਆਂ ਦਾ ਪਤਾ ਲਾਉਣ ’ਚ ਸਹਾਇਤਾ ਲਈ ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨ ਦਾ ਐਲਾਨ ਕੀਤਾ ਪਰ ਉਦਯੋਗਾਂ ਨੂੰ ਇਸ ਤੋਂ ਛੋਟ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਹਰ ਮੈਰਿਜ  ਪੈਲੇਸ, ਰੈਸਟੋਰੈਂਟ, ਦਫ਼ਤਰ ਜਿੱਥੇ 10 ਤੋਂ ਵਧੇਰੇ ਲੋਕ ਇਕੱਠੇ  ਹੁੰਦੇ ਹਨ, ਵੱਲੋਂ ਇਕ ਕੋਵਿਡ ਨਿਗਰਾਨ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਰੋਨਾ ਤੋਂ ਸੁਰੱਖਿਆ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਪੱਧਰ ’ਤੇ  ਜ਼ਿਆਦਾ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਟੈਸਟ ਆਉਂਦੇ ਹਫ਼ਤੇ ’ਚ ਕੀਤੇ ਜਾਣਗੇ ਅਤੇ ਸਿਹਤ, ਪੁਲੀਸ ਅਤੇ ਹੋਰ ਵਿਭਾਗਾਂ ਦੇ ਕਰੋਨਾ ’ਤੇ ਜਿੱਤ ਪਾਉਣ ਵਾਲਿਆਂ ਦੀ ਮੂਹਰਲੀ ਕਤਾਰ ਵਿੱਚ ਡਿਊਟੀ ਲਗਾਈ ਜਾਵੇਗੀ।  ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਆਪਣਾ ਮੁੜ ਟੈਸਟ ਕਰਵਾਇਆ ਗਿਆ ਹੈ।

 

Previous articleਪਾਕਿਸਤਾਨ ਨੇ ਦਹਿਸ਼ਤਗਰਦੀ ਨੂੰ ਹਰਾਇਆ: ਰਾਸ਼ਟਰਪਤੀ
Next articleUNSC fails to adopt resolution to extend Iran arms embargo