ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ/ਯਾਦਵਿੰਦਰ ਸੰਧੂ ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਤਾਨਾਸ਼ਾਹ ਤੇ ਹੰਕਾਰੀ ਮੋਦੀ ਸਰਕਾਰ ਅਤੇ ਅੰਬਾਨੀ ਅੰਡਾਨੀ ਕਾਰਪੋਰੇਟ ਘਰਾਣਿਆਂ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਵਿੱਚ ਪੁਤਲੇ ਫੂਕੇ ਗਏ ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਨਿਰਮਲ ਸਿੰਘ ਸੇਰਪੁਰ ਸੱਧਾ , ਅਮਰਜੀਤ ਸਿੰਘ ਜਵਾਲਾਪੁਰ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਬਲਬੀਰ ਸਿੰਘ ਫਜਲਾਬਾਦ , ਲੁਭਾਇਆ ਸਿੰਘ ਕਾਲਾ ਸੰਘਿਆਂ, ਮਜ਼ਦੂਰ ਆਗੂ ਕੁਲਵਿੰਦਰ ਸਿੰਘ ਨਸੀਰੇਵਾਲ, ਸੁੱਚਾ ਸਿੰਘ ਨਾਸੀਰੇਵਾਲ, ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਹਰ ਵਰਗ ਦੁਖੀ ਹੈ ।
ਉਹਨਾਂ ਇਕ ਦੇਸ਼ ਇਕ ਮੰਡੀ ਦੇ ਦਾਅਵੇ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਇਹ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ ।ਜਿਸਦਾ ਭਾਰਤ ਸਮੇਤ ਦੂਜੇ ਦੇਸ਼ਾਂ ਵਿੱਚ ਵੀ ਵਿਰੋਧ ਕੀਤਾ ਜਾ ਰਿਹਾ ਹੈ ।ਹੁਣ ਲੋਕ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਹੱਟਣਗੇ । ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਪਿੰਡ ਡਡਵਿੰਡੀ, ਬੋਹੜਵਾਲਾ,ਕਮਾਲਪੁਰ ( ਮੋਠਾਵਾਲ) ,ਚੰਨਣਵਿੰਡੀ , ਮੂੰਡੀ, ਦੇਸਲ, ਮੁਰਾਦਪੁਰ ,ਫਜਲਾਬਾਦ, ਤੇ ਹੋਰ ਕਈ ਪਿੰਡਾਂ ਵਿਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।
ਇਸ ਮੌਕੇ ਹੋਰਨਾਂ ਤੋ ਇਲਾਵਾ ਸਾਧੂ ਸਿੰਘ ਡੱਲਾ ,ਸੇਵਾ ਸਿੰਘ ਮੁਰਾਦਪੁਰ, ਬਲਕਾਰ ਸਿੰਘ, ਸੁਖਦੇਵ ਸਿੰਘ, ਰਤਨ ਸਿੰਘ ਬਲਾਕ ਸੰਮਤੀ ਮੈਂਬਰ ਕਮਾਲਪੁਰ ,ਤੇ ਹੋਰ ਵੀ ਆਗੂ ਹਜਾਰ ਸਨ ।ਆਗੂਆਂ ਨੇ ਕਿਹਾ ਕਿ 8 ਨੂੰ ਭਾਰਤ ਬੰਦ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮੂੰਡੀ ਮੋੜ ਵਿਖੇ ਜਾਮ ਕੀਤਾ ਜਾਵੇਗਾ ।