ਪੇਂਡੂ ਵਿਕਾਸ ਲਈ 700 ਕਰੋੜ ਜਾਰੀ ਹੋਣਗੇ: ਵਿਨੀ ਮਹਾਜਨ

ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਅੱਜ ਪੇਂਡੂ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮਗਰੋਂ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਲਈ 700 ਕਰੋੜ ਦੀ ਇੱਕ ਹੋਰ ਕਿਸ਼ਤ ਅਪਰੈਲ ਤਕ ਜਾਰੀ ਕੀਤੀ ਜਾਵੇਗੀ ਜਦਕਿ ਪੇਂਡੂ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 3,600 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੇ ਜਾਇਜ਼ੇ ਲਈ ਰੱਖੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ 4,300 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਸਕੱਤਰ ਦੀ ਪ੍ਰਧਾਨਗੀ ਵਾਲੀ ਉੱਚ-ਤਾਕਤੀ ਕਮੇਟੀ ’ਚ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਅੰਤਿਮ ਪ੍ਰਵਾਨਗੀ ਦਿੱਤੀ ਗਈ, ਜਿਸ ਤਹਿਤ ਸੂਬੇ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ 16 ਸ਼ਹਿਰਾਂ ’ਚ ਰਹਿੰਦ-ਖੂੰਹਦ ਦਾ ਬਾਇਓ-ਪ੍ਰਬੰਧਨ ਕੀਤਾ ਜਾਵੇਗਾ।

Previous articleਘਪਲੇ ਦੇ ਦੋਸ਼ ਹੇਠ ਪੰਜ ਅਧਿਕਾਰੀ ਤੇ ਮੁਲਾਜ਼ਮ ਮੁਅੱਤਲ
Next articleਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ