ਹੁਸੈਨਪੁਰ ,(ਸਮਾਜ ਵੀਕਲੀ) (ਕੌੜਾ)-ਪੇਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪਿੰਡ ਕੋਟ ਕਰਾਰ ਖਾਂ, ਕਪੂਰਥਲਾ ਵਿੱਚ ਵੂੱਮੈਨਜ਼ ਟੇਲਰ ਅਤੇ ਜਰਨਲ ਈ.ਡੀ.ਪੀ ਦੀ ਟ੍ਰੇੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।
ਇਸ ਮੌਕੇ ਸ਼੍ਰੀ ਰਾਕੇਸ਼ ਵਰਮਾ (ਡੀ.ਡੀ.ਐਮ,ਨਬਾਰਡ) ਕਪੂਰਥਲਾ,ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਰਾਕੇਸ਼ ਵਰਮਾ ਨੇ ਦੱਸਿਆ ਕਿ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ । ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਟ੍ਰੇੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਸਵੈ-ਰੋਜ਼ਗਾਰ ਸ਼ੁਰੂ ਕਰਕੇ ਆਤਮ ਨਿਰਭਰ ਬਣਨ।
ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ ਵੱਖ ਕਿੱਤਿਆਂ ਵਿੱਚ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰਬੰਧ ਵੀ ਮੁਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾਂਉਟਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਜ਼ਰੂਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਤੇ ਮਿਸ ਜੋਤੀ ਵੀ ਹਾਜ਼ਰ ਸਨ ।