ਮਾਨਸਾ (ਸਮਾਜ ਵੀਕਲੀ) ( ਔਲਖ ): 2021 ਵਿੱਚ ਪੰਜਾਬ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਸੀ ਉਸ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ 6ਵਾਂ ਪੇਅ ਕਮਿਸ਼ਨ 1 ਜੁਲਾਈ ਤੋਂ ਦੇਣ ਦੀ ਗੱਲ ਕਹੀ ਗਈ ਸੀ। ਪਰ ਇੱਕ ਵਾਰ ਫੇਰ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁਨਕਰ ਹੋ ਗਈ ਹੈ ਅਤੇ ਹੁਣ 6ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਗਈ ਹੈ। ਪਹਿਲਾਂ 6ਵਾਂ ਪੇਅ ਕਮਿਸ਼ਨ 1 ਜੁਲਾਈ ਤੋਂ ਲਾਗੂ ਕੀਤਾ ਜਾਣਾ ਸੀ। ਇਸ ਦਾ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਮਾਨਸਾ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਪੇਅ-ਕਮਿਸ਼ਨ ਨੂੰ ਬਹੁਤ ਲੇਟ ਕਰ ਚੁੱਕੀ ਹੈ ਅਤੇ ਹੁਣ ਇਸਦੇ ਵਿੱਚ ਹੋਰ ਸਮਾਂ ਪਾ ਕੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸਤੋਂ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਸਾਫ਼ ਹੋ ਗਿਆ ਹੈ। ਇਸ ਮੌਕੇ ਮੁਲਾਜ਼ਮ ਆਗੂ ਕੇਵਲ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਇਸੇ ਤਰ੍ਹਾਂ ਲਾਰੇ ਲੱਪੇ ਲਾਉਂਦੀ ਰਹੀ ਤਾਂ ਮੁਲਾਜ਼ਮ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨਗੀਆਂ। ਇਸ ਮੌਕੇ ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਚਰਨਜੀਤ ਕੌਰ, ਗੁਰਬਚਨ ਕੌਰ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly