ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਵਾਧਾ, ਮੁੰਬਈ ਵਿੱਚ ਪੈਟਰੋਲ 91.07 ਰੁਪਏ ਲਿਟਰ

ਨਵੀਂ ਦਿੱਲੀ (ਸਮਾਜ ਵੀਕਲੀ): ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀਆਂ ਕੀਮਤਾਂ 84.45 ਰੁਪਏ ਪ੍ਰਤੀ ਲਿਟਰ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਈਆਂ ਹਨ। ਅਜਿਹਾ ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਵੱਲੋਂ ਅੱਜ ਪੰਜ ਦਿਨਾਂ ਬਾਅਦ ਫਿਰ ਤੋਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਬਾਅਦ ਹੋਇਆ।

ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਪੈਟਰੋਲ ਨੂੰ ਹੁਣ 84.45 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 74.63 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 91.07 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 81.34 ਰੁਪਏ ਪ੍ਰਤੀ ਲੀਟਰ’ ਤੇ ਪਹੁੰਚ ਗਈ ਹੈ।

Previous articleਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸੜ ਕੇ ਮਨਾਈ ਜਾਵੇਗੀ ਲੋਹੜੀ
Next articleਦੇਸ਼ ’ਚ ਕਰੋਨਾ ਦੇ 15968 ਨਵੇਂ ਮਾਮਲੇ, ਪੰਜਾਬ ’ਚ ਹੁਣ ਤੱਕ 5456 ਮੌਤਾਂ