ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਵਾਧਾ ਕੀਤਾ ਗਿਆ ਜਿਸ ਨਾਲ ਇਨ੍ਹਾਂ ਦੀਆਂ ਕੀਮਤਾਂ ਹੁਣ ਤੱਕ ਦੇ ਆਪਣੇ ਸਭ ਤੋਂ ਉੱਚੇ ਭਾਅ ’ਤੇ ਪੁੱਜ ਗਈਆਂ ਹਨ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਇਸ ਹਫਤੇ ਚੌਥੀ ਵਾਰ ਵਾਹਨ ਦੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ।
ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਦਿੱਲੀ ਵਿਚ 85.70 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 92.28 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਿਆ ਹੈ। ਕੌਮੀ ਰਾਜਧਾਨੀ ਵਿਚ ਡੀਜ਼ਲ 75.88 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 82.66 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।