ਨਵੀਂ ਦਿੱਲੀ (ਸਮਾਜਵੀਕਲੀ) : ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਪੈਟਰੋਲ ਦੀ ਕੀਮਤ ਵਿਚ 62 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 64 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਇਹ ਲਗਾਤਾਰ ਅੱਠਵਾਂ ਦਿਨ ਹੈ, ਜਦੋਂ ਤੇਲ ਕੰਪਨੀਆਂ ਨੇ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਇਸ ਤੋਂ ਪਹਿਲਾਂ ਤਾਲਾਬੰਦੀ ਕਾਰਨ 82 ਦਿਨਾਂ ਲਈ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 75.16 ਰੁਪਏ ਤੋਂ ਵਧ ਕੇ 75.78 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 73.39 ਰੁਪਏ ਤੋਂ ਵਧ ਕੇ 74.03 ਰੁਪਏ ਹੋ ਗਈ ਹੈ।