ਨਵੀਂ ਦਿੱਲੀ (ਸਮਾਜ ਵੀਕਲੀ) : ਪੈਟਰੋਲ ਦੀਆਂ ਕੀਮਤਾਂ ’ਚ ਐਤਵਾਰ ਨੂੰ 28 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ 29 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ ਇਹ ਤੇਲ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਵਾਧਾ ਹੋਇਆ ਹੈ।
ਅੰਤਰਰਾਸ਼ਟਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਘਰੇਲੂ ਬਜ਼ਾਰ ਵਿਚ ਵੀ ਤੇਲ ਮਹਿੰਗਾ ਹੋ ਗਿਆ ਹੈ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ 83.13 ਰੁਪਏ ਤੋਂ ਵਧ ਕੇ 83.41 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਇਸ ਤਰ੍ਹਾਂ ਡੀਜ਼ਲ ਦੀ ਕੀਮਤ 73.32 ਰੁਪਏ ਤੋਂ ਵੱਧ ਕੇ 73.61 ਰੁਪਏ ਹੋ ਗਈ ਹੈ। ਮੁੰਬਈ ਵਿੱਚ ਪੈਟਰੋਲ 90 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 80 ਰੁਪਏ ਪ੍ਰਤੀ ਲਿਟਰ ਤੋਂ ਵੱਧ ਹੋ ਗਿਆ ਹੈ।