ਨਵੀਂ ਦਿੱਲੀ (ਸਮਾਜ ਵੀਕਲੀ) : ਅੱਜ ਮੁੰਬਈ ਵਿਚ ਪੈਟਰੋਲ ਦੀ ਕੀਮਤ 97 ਰੁਪਏ ਤੇ ਡੀਜ਼ਲ ਦੀ ਕੀਮਤਾਂ 88.06 ਰੁਪਏ ਪ੍ਰਤੀ ਲਿਟਰ ਹੋ ਗਈਆਂ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਸ਼ਨਿਚਰਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ ਰਿਕਾਰਡ 39 ਪੈਸੇ ਅਤੇ ਡੀਜ਼ਲ ਵਿੱਚ 37 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਭਾਅ ਵਿੱਚ ਨਿੱਤ ਹੋ ਰਹੇ ਵਾਧੇ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ।