
ਕਪੂਰਥਲਾ ,ਸਮਾਜ ਵੀਕਲੀ (ਕੌੜਾ) : ਲਾਕਡਾਊਨ ਦੇ ਦੌਰਾਨ ਘਰ ਬੈਠੇ ਆਨਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦਾ ਧਿਆਨ ਪੜ੍ਹਾਈ ਦੇ ਨਾਲ ਨਾਲ ਸਮਾਜ ਵਿੱਚ ਚੱਲ ਰਹੇ ਮੌਜੂਦਾ ਮਹੱਤਵਪੂਰਨ ਮੁੱਦਿਆਂ ਵਿੱਚ ਵਿਦਿਆਰਥੀਆਂ ਦੀ ਰੁਚੀ ਵਧਾਉਣ ਦੇ ਉਦੇਸ਼ ਨਾਲ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕੰਪਿਊਟਰ ਵਿਭਾਗ ਦੁਆਰਾ ਪ੍ਰੋ ਪਵਨਦੀਪ ਕੌਰ ਅਤੇ ਜਤਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਆਧਾਰ ਬਣਾ ਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਇਸ ਮੁਕਾਬਲੇ ਵਿੱਚ ਕੁੱਲ 21 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੁਆਰਾ ਕਿਸਾਨ ਅੰਦੋਲਨ ਦੇ ਵੱਖ ਵੱਖ ਪੱਖਾਂ ਨੂੰ ਪੋਸਟਰਾਂ ਦੁਆਰਾ ਪ੍ਰਭਾਸ਼ਿਤ ਕਰਦਿਆਂ ਇਕ ਨਿਵੇਕਲਾ ਸੰਦੇਸ਼ ਦੇਣ ਦੀ ਬਾਖ਼ੂਬੀ ਕੋਸ਼ਿਸ਼ ਕੀਤੀ ਗਈ। ਇਸ ਮੁਕਾਬਲੇ ਵਿੱਚ ਅਰਪਨਦੀਪ ਕੌਰ ਬੀ ਸੀ ਏ ਭਾਗ ਪਹਿਲਾ ਨੇ ਪਹਿਲਾ ਸਥਾਨ ਰੂਪਨੀਤ ਕੌਰ ਭਾਗ ਦੂਜਾ ਨੇ ਦੂਜਾ ਸਥਾਨ ਅਤੇ ਜਸਸਿਮਰਨ ਕੌਰ ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਵੱਲੋਂ ਬਣਾਏ ਪੋਸਟਰਾਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly