ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ 8ਵੀਂ ਕਿਸ਼ਤ ਜਾਰੀ

ਨਵੀਂ ਦਿੱਲੀ (ਸਮਾਜ ਵੀਕਲੀ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ (ਪੀਐੱਮ-ਕਿਸਾਨ) ਤਹਿਤ ਵਿੱਤੀ ਲਾਭ ਦੀ ਅੱਠਵੀਂ ਕਿਸ਼ਤ ਜਾਰੀ ਕੀਤੀ ਹੈ। ਉਨ੍ਹਾਂ ਬਟਨ ਦਬਾ ਕੇ 9.5 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਦੇ ਖਾਤਿਆਂ ’ਚ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਾਈ ਹੈ।

ਵੀਡੀਓ ਕਾਨਫਰੰਸ ਰਾਹੀਂ ਕਰਵਾੲੇ ਗਏ ਇਸ ਸਮਾਗਮ ’ਚ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ, ਕੁਝ ਰਾਜਾਂ ਦੇ ਮੁੱਖ ਮੰਤਰੀ ਤੇ ਕਈ ਸੰਸਦ ਮੈਂਬਰ ਵੀ ਹਾਜ਼ਰ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਲਾਭਪਾਤਰੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 6000 ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਜੋ ਚਾਰ-ਚਾਰ ਮਹੀਨਿਆਂ ਮਗਰੋਂ 2000 ਹਜ਼ਾਰ ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ’ਚ ਦਿੱਤਾ ਜਾਂਦਾ ਹੈ।

ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ’ਚ ਪਾਈ ਜਾਂਦੀ ਹੈ। ਸਮਾਗਮ ਵਿੱਚ ਹਾਜ਼ਰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਇਸ ਵਾਰ ਪੱਛਮੀ ਬੰਗਾਲ ਦੇ 7 ਲੱਖ ਕਿਸਾਨ ਵੀ ਇਸ ਯੋਜਨਾ ਨਾਲ ਜੁੜੇ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰੀ ਡਰੱਗਜ਼ ਲੈਬਾਰਟਰੀ ਵੱਲੋਂ ‘ਸਪੂਤਨਿਕ ਵੀ’ ਦੀ ਪਹਿਲੀ ਖੇਪ ਨੂੰ ਹਰੀ ਝੰਡੀ
Next articleਸਾਡੀ ਲੜਾਈ ਅਦਿੱਖ ਤੇ ਬਹਿਰੂਪੀਏ ਦੁਸ਼ਮਣ ਨਾਲ: ਮੋਦੀ