ਕੋਲਕਾਤਾ, ਸਮਾਜ ਵੀਕਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦਫ਼ਤਰ ਨੇ ਉਸ ਦੇ ਮੀਟਿੰਗ ਵਿਚ ਸ਼ਾਮਲ ਨਾ ਹੋਣ ’ਤੇ ਟਵੀਟ ਕੀਤੇ ਤੇ ਉਸ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਮਮਤਾ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਸ ਨੂੰ ਪੈਰਾਂ ਨੂੰ ਹੱਥ ਲਾਉਣ ਲਈ ਕਹਿਣਗੇ ਤਾਂ ਉਹ ਬੰਗਾਲ ਦੇ ਲੋਕਾਂ ਦਾ ਭਲਾ ਕਰਨ ਲਈ ਅਜਿਹਾ ਵੀ ਕਰਨ ਨੂੰ ਤਿਆਰ ਹੈ ਪਰ ਪ੍ਰਧਾਨ ਮੰਤਰੀ ਦਫਤਰ ਨੇ ਉਸ ਦਾ ਅਪਮਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਚੱਕਰਵਾਤੀ ਤੂਫਾਨ ਯਾਸ ਨਾਲ ਪ੍ਰਭਾਵਿਤ ਸੂਬਿਆਂ ਦਾ ਦੌਰਾ ਕੀਤਾ ਗਿਆ ਸੀ ਤੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਮਮਤਾ ਬੈਨਰਜੀ ਸ਼ਾਮਲ ਨਹੀਂ ਹੋਈ, ਇਸ ਤੋਂ ਬਾਅਦ ਭਾਜਪਾ ਆਗੂਆਂ ਨੇ ਮਮਤਾ ਖਿਲਾਫ ਮੁਹਿੰਮ ਚਲਾਈ। ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਜੇ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਨੀ ਸੀ ਤਾਂ ਉਸ ਮੀਟਿੰਗ ਵਿਚ ਭਾਜਪਾ ਆਗੂਆਂ ਨੂੰ ਕਿਉਂ ਸੱਦਿਆ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly