ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਅਤੇ ਉਦਯੋਗਿਕ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿਚ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਅੱਜ ਆਦਮਪੁਰ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਾਣ ਤੋਂ ਪਹਿਲਾਂ ਉਹ ਥੋੜ੍ਹੀ ਦੇਰ ਇੱਥੇ ਰੁਕੇ। ਇਸ ਮੌਕੇ ਰਾਜਪਾਲ ਬਦਨੌਰ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਡੀਜੀਪੀ ਪੰਜਾਬ ਸੁਰੇਸ਼ ਅਰੋੜਾ, ਪੁਲੀਸ ਕਮਿਸ਼ਨਰ (ਜਲੰਧਰ) ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ (ਜਲੰਧਰ) ਵਰਿੰਦਰ ਕੁਮਾਰ ਸ਼ਰਮਾ, ਸੀਨੀਅਰ ਪੁਲੀਸ ਕਪਤਾਨ ਨਵਜੋਤ ਸਿੰਘ ਮਾਹਲ ਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੱਲੋਂ ਆਦਮਪੁਰ ਏਅਰਬੇਸ ’ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਸਬ-ਡਿਵੀਜ਼ਨਲ ਮੈਜਿਸਟਰੇਟ ਵਰਿੰਦਰਪਾਲ ਸਿੰਘ ਬਾਜਵਾ ਅਤੇ ਸੰਜੀਵ ਸ਼ਰਮਾ, ਡਿਪਟੀ ਸੁਪਰਡੈਂਟ ਆਫ਼ ਪੁਲੀਸ ਸੁਰਿੰਦਰ ਕੁਮਾਰ, ਮਾਲ ਅਫ਼ਸਰ ਤਪਨ ਭਨੌਟ ਅਤੇ ਪ੍ਰਦੀਪ ਕੁਮਾਰ ਤੇ ਭੋਜਨ ਸੁਰੱਖਿਆ ਅਫ਼ਸਰ ਰਾਸ਼ੂ ਮਹਾਜਨ ਵੀ ਹਾਜ਼ਰ ਸਨ।
INDIA ਪ੍ਰਧਾਨ ਮੰਤਰੀ ਦਾ ਆਦਮਪੁਰ ਹਵਾਈ ਅੱਡੇ ’ਤੇ ਸਵਾਗਤ