ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਦੇ ਕਾਰਨਾਂ ਦੀ ਜਾਂਚ ਹੋਵੇ: ਟਿਕੈਤ

ਨੋਇਡਾ (ਸਮਾਜ ਵੀਕਲੀ):  ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤੀ ਗਈ ਜਾਂ ਕਿਸਾਨਾਂ ਦੇ ਗੁੱਸੇ ਨੂੰ ਦੇਖ ਕੇ ਰੱਦ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਇੱਕ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਰੈਲੀ ਪ੍ਰਧਾਨ ਮੰਤਰੀ ਦੇ ਸੁਰੱਖਿਆ ਦੇ ਕਾਰਨਾਂ ਕਰਕੇ ਰੱਦ ਕੀਤੀ ਗਈ ਹੈ ਜਦਕਿ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਪ੍ਰਧਾਨ ਮੰਤਰੀ ਇਸ ਲਈ ਵਾਪਸ ਚਲੇ ਗਏ ਕਿਉਂਕਿ ਰੈਲੀ ਦੌਰਾਨ ਸਾਰੀਆਂ ਕੁਰਸੀਆਂ ਖਾਲੀ ਸਨ।’ ਉਨ੍ਹਾਂ ਹਿੰਦੀ ’ਚ ਟਵੀਟ ਕੀਤਾ, ‘ਹੁਣ ਇਸ ਦੀ ਜਾਂਚ ਹੋਣੀ ਜ਼ਰੂਰੀ ਹੈ ਕਿ ਇਹ ਰੈਲੀ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤੀ ਗਈ ਜਾਂ ਕਿਸਾਨਾਂ ਦੇ ਗੁੱਸੇ ਕਾਰਨ।’ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਰਾਕੇਸ਼ ਟਿਕੈਤ ਇਸ ਸਮੇਂ ਆਪਣੇ ਘਰੇਲੂ ਸ਼ਹਿਰ ਪੱਛਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਖਾਮੀ ਬਾਰੇ ਪਟੀਸ਼ਨ ’ਤੇ ਸੁਣਵਾਈ ਅੱਜ
Next articleਲਖੀਮਪੁਰ ਖੀਰੀ ਹਿੰਸਾ: ਸਿਟ ਵੱਲੋਂ 12 ਕਿਸਾਨਾਂ ਨੂੰ ਸੰਮਨ ਜਾਰੀ