ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਇਡਨ ਨਾਲ ਗੱਲਬਾਤ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਫ਼ਲਤਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪਿਛਲੇ ਮਹੀਨੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਸੰਭਾਲਣ ਮਗਰੋਂ ਬਾਇਡਨ ਨਾਲ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਸੰਵਾਦ ਸੀ।

ਬਾਇਡਨ ਨਾਲ ਗੱਲਬਾਤ ਕਰਨ ਮਗਰੋਂ ਸ੍ਰੀ ਮੋਦੀ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ, ‘‘ਅਸੀਂ ਖੇਤਰੀ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਆਪਣੀਆਂ ਤਰਜੀਹਾਂ ਸਾਂਝੀਆਂ ਕੀਤੀਆਂ। ਵਾਤਾਵਰਨ ਤਬਦੀਲੀ ਦੇ ਸਬੰਧ ਵਿੱਚ ਸਹਿਯੋਗ ਨੂੰ ਹੋਰ ਵਧਾਉਣ ’ਤੇ ਸਹਿਮਤ ਹੋਏ। ਸ੍ਰੀ ਮੋਦੀ ਨੇ ਕਿਹਾ, ‘‘ਅਮਰੀਕਾ ਦੇ ਰਾਸ਼ਟਰਪਤੀ ਅਤੇ ਮੈਂ ਹਿੰਦ-ਪ੍ਰਸ਼ਾਂਤ ਖੇਤਰ ਅਤੇ ਉਸ ਤੋਂ ਬਾਹਰ ਸ਼ਾਂਤੀ, ਸੁਰੱਖਿਆ ਲਈ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਉਤਸੁਕ ਹਾਂ।’’

Previous articleਚੀਨੀ-ਆਸਟਰੇਲਿਆਈ ਪੱਤਰਕਾਰ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
Next articleJ&K LG launches livelihood generation training programme