ਕੋਲਕਾਤਾ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨ ਤਹਿਤ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਅੱਜ ਪਹਿਲੀ ਕਿਸ਼ਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੂਰੀ ਰਾਸ਼ੀ ਦਾ ਭੁਗਤਾਨ ਨਾ ਕਰਨ ਦਾ ਦੋਸ਼ ਲਾਇਆ। ਮਮਤਾ ਬੈਨਰਜੀ ਨੇ ਕਿਸਾਨਾਂ ਨੂੰ ਖੁੱਲ੍ਹਾ ਪੱਤਰ ਲਿਖਿਆ ਅਤੇ ਕਿਹਾ ਕਿ ਬੰਗਾਲ ’ਚ ਯੋਗ ਕਿਸਾਨਾਂ ਨੂੰ ਯੋਜਨਾ ਦਾ ਲਾਭ ਦੇਣ ਦਾ ਫ਼ੈਸਲਾ ਉਨ੍ਹਾਂ ਦੀ ਸਰਕਾਰ ਦੀ ਲਗਾਤਾਰ ਲੜਾਈ ਦਾ ਨਤੀਜਾ ਹੈ।
ਉਨ੍ਹਾਂ ਕਿਹਾ, ‘ਪੱਛਮੀ ਬੰਗਾਲ ਸਰਕਾਰ ਨੇ 2018 ’ਚ ਕ੍ਰਿਸ਼ਕ ਬੰਧੂ ਯੋਜਨਾ ਸ਼ੁਰੂ ਕੀਤੀ ਸੀ ਜੋ ਪੂਰੇ ਦੇਸ਼ ਲਈ ਇੱਕ ਮਾਡਲ ਬਣ ਗਈ ਹੈ।’ ਬੈਨਰਜੀ ਨੇ ਕਿਹਾ, ‘ਇਸ ਤੋਂ ਬਾਅਦ 2019 ’ਚ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਗਈ। ਮੁਕਾਬਲਤਨ ਸੂਬੇ ਦਾ ਪ੍ਰੋਗਰਾਮ ਵਧੀਆ ਹੈ ਕਿਉਂਕਿ ਇਸ ਨਾਲ ਕਿਸਾਨਾਂ ਨੂੰ ਵਧੇਰੇ ਲਾਭ ਮਿਲਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly