ਚੰਡੀਗੜ੍ਹ- ਯੂਟੀ ਪ੍ਰਸ਼ਾਸਨ ਵੱਲੋਂ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਮੁੱਚੇ ਸ਼ਹਿਰ ਵਾਸੀਆਂ ਨੂੰ ਘਰਾਂ ’ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਘਰਾਂ ਤੱਕ ਪਹੁੰਚਾਉਣ ਲਈ ਸਾਰੀ ਤਿਆਰੀਆਂ ਕਰ ਲਈਆਂ ਗਈਆਂ ਹਨ। ਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਨੇ ਦੁੱਧ, ਸਬਜ਼ੀਆਂ ਅਤੇ ਫੱਲਾਂ ਦੇ ਵਿਕਰੇਤਾਵਾਂ ਲਈ ਕਰਫਿਊ ਪਾਸ ਤਿਆਰ ਕੀਤੇ ਹਨ ਅਤੇ ਸ਼ਹਿਰ ਦੇ ਵੱਖ ਵੱਖ ਸੈਕਟਰਾਂ ’ਚ 144 ਦੁਕਾਨਦਾਰਾਂ ਨੂੰ ਘਰ-ਘਰ ਤੱਕ ਕਰਿਆਣੇ ਦਾ ਸਾਮਾਨ ਪਹੁੰਚਾਉਣ ਲਈ ਸੂਚੀਬੱਧ ਕੀਤਾ ਹੈ। ਇਸੇ ਦੌਰਾਨ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਜ਼ਰੂਰੀ ਵਸਤਾਂ ਦੀ ਸਪਲਾਈ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਵੇਰਵਿਆਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸ਼ਹਿਰ ’ਚ 96 ਬੱਸਾਂ ਰਾਹੀਂ ਫੱਲਾਂ ਅਤੇ ਸਬਜ਼ੀਆਂ ਦੀ ਸਪਲਾਈ ਲੋਕਾਂ ਲਈ ਭੇਜੀ। ਇਸ ਮੁਹਿੰਮ ਦਾ ਜਾਇਜ਼ਾ ਯੂ.ਟੀ. ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵੱਲੋਂ ਲਿਆ ਗਿਆ। ਉਨ੍ਹਾਂ ਨੇ ਸ਼ਹਿਰ ਦੇ ਵੱਖ ਵੱਖ ਸੈਕਟਰਾਂ ’ਚ ਦੁੱਧ, ਸਬਜ਼ੀਆਂ ਅਤੇ ਫਲ ਮੁਹੱਈਆ ਕਰਵਾਉਣ ਦੇ ਕਾਰਜਾਂ ਦਾ ਨਿਰੀਖਣ ਕੀਤਾ। ਇਸੇ ਦੌਰਾਨ ਸ਼ਹਿਰ ਦੇ ਸੈਕਟਰ-38, 40, 41 ਅਤੇ ਹੋਰਨਾਂ ਇਲਾਕਿਆਂ ਵਿੱਚ ਫੱਲ ਅਤੇ ਸਬਜ਼ੀਆਂ ਖਰੀਦਣ ਵਾਲੇ ਲੋਕਾਂ ਦੀ ਭੀੜ ਲੱਗ ਗਈ। ਇਸੇ ਦੌਰਾਨ ਵੈਂਡਰਾਂ ਨੇ ਵਸਤਾਂ ਦੇ ਵਾਧੂ ਰੇਟ ਵੀ ਵਸੂੁਲੇ।
INDIA ਪ੍ਰਸ਼ਾਸਨ ਨੇ ਦੁੱਧ, ਫਲਾਂ ਤੇ ਸਬਜ਼ੀਆਂ ਦੀ ਖੇਪ ਭੇਜੀ