ਲਖਨਊ (ਸਮਾਜਵੀਕਲੀ) – ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਟਵਿੱਟਰ ਖ਼ਾਤਾਧਾਰਕ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਸਨੇ ਸੋਸ਼ਲ ਮੀਡੀਆ ਸਾਈਟ ’ਤੇ ਨਿਊਜ਼ ਰਿਪੋਰਟ ਪੋਸਟ ਕੀਤੀ ਸੀ ਜਿਸ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਨੂੰ ਪੱਤਰ ਲਿਖ ਕੇ ਸੂਬੇ ’ਚ ਆਰਥਿਕ ਸਥਿਤੀ ਬਹਾਲ ਕਰਨ ਲਈ ਟਾਕਸ ਫੋਰਸ ਬਣਾਉਣ ਦੀ ਮੰਗ ਕੀਤੀ ਸੀ। ਮੁਲਜ਼ਮ ਨੇ ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਆਪਣੇ ਟਵੀਟ ’ਚ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ।
HOME ਪ੍ਰਿਅੰਕਾ ਗਾਂਧੀ ਨੂੰ ਧਮਕੀ ਦੇਣ ਵਾਲੇ ਖ਼ਿਲਾਫ਼ ਕੇਸ ਦਰਜ