ਪ੍ਰਿਯੰਕਾ ਦਾ ਮੋਦੀ ਨੂੰ ਪੱਤਰ: ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰੋ, ਕਿਸਾਨਾਂ ਖ਼ਿਲਾਫ਼ ਕੇਸ ਵਾਪਸ ਲਵੋ ਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਾਲੀ ਮਦਦ ਕਰੋ

Congress General secretary Priyanka Gandhi

ਲਖਨਊ, (ਸਮਾਜ ਵੀਕਲੀ): ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਪ੍ਰਿਯੰਕਾ ਨੇ ਮੰਗ ਕੀਤੀ ਕਿ ਦੇਸ਼ ਭਰ ਦੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ ਅਤੇ ਸਾਰੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ। ਪ੍ਰਧਾਨ ਮੰਤਰੀ ਮੋਦੀ ਇਥੇ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲੀਸ) ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਹਨ। ਇਸ ਲਈ ਉਹ ਬੀਤੀ ਸ਼ਾਮ ਲਖਨਊ ਪੁੱਜੇ ਸਨੇ। ਇਸ ਸਮਾਗਮ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਸ਼ਾਹ ਵੀ ਹਿੱਸਾ ਲੈ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ ਨੇ ਕੋਵੈਕਸੀਨ ਦੇ ਪੂਰੇ ਟੀਕੇ ਲਗਵਾਉਣ ਵਾਲਿਆਂ ਲਈ 30 ਤੋਂ ਆਪਣੇ ਦਰ ਖੋਲ੍ਹੇ
Next articleਵਰੁਣ ਗਾਂਧੀ ਦਾ ਪ੍ਰਧਾਨ ਮੰਤਰੀ ਨੂੰ ਖ਼ਤ: ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤੇ ਕਿਸਾਨਾਂ ’ਤੇ ਦਰਜ ਝੂਠੇ ਕੇਸ ਵਾਪਸ ਹੋਣ