ਜਲੰਧਰ, (ਸਮਾਜ ਵੀਕਲੀ ਬਿਊਰੋ) – ਲੋਕਾਂ ਨੂੰ ਪੋਸ਼ਣ ਮੁਹਿੰਮ ਦੇ ਲਾਭਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜਿਲ੍ਹੇ ਦੇ 387 ਪਿੰਡਾਂ ਦੀਆਂ ਪੰਚਾਇਤਾਂ ਵਿੱਚ ਵਿਸੇਸ ਕੈਂਪ ਲਗਾਏ ਗਏ। ਇਨਾਂ ਜਾਗਰੂਕਤਾ ਕੈਂਪਾਂ ਵਿੱਚ 9397 ਲੋਕਾਂ ਨੇ ਭਾਗ ਲਿਆ ਜਿਸ ਵਿੱਚ ਆਸ਼ਾ ਤੇ ਆਂਗਨਵਾੜੀ ਵਰਕਰਾਂ ਅਤੇ ਹੋਰਨਾਂ ਸਟਾਫ਼ ਮੈਂਬਰਾਂ ਵਲੋਂ ਲੋਕਾਂ ਨੂੰ ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਬਿਮਾਰੀਆਂ ਨੂੰ ਸਮਾਜ ਵਿਚੋਂ ਖ਼ਤਮ ਕਰਨ ਅਤੇ ਗਰਭਵਤੀ ਮਹਿਲਾਵਾਂ ,ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਲਈ ਸੰਤੁਲਿਤ ਭੋਜਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਦੱਸਿਆ ਗਿਆ ਕਿ ਮਹਿਲਾਵਾਂ ਅਤੇ ਬੱਚਿਆਂ ਵਿੱਚ ਸੰਤੁਲਿਤ ਭੋਜਨ ਵਿੱਚ ਸੁਧਾਰ ਲਿਆਉਣ ਲਈ ਇਹ ਇਕ ¬ਕ੍ਰਾਂਤਕਾਰੀ ਪ੍ਰੋਗਰਾਮ ਹੈ। ਇਸ ਮੌਕੇ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਪੀਲ ਕੀਤੀ ਗਈ ਕਿ ਉਨਾਂ ਨੂੰ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ। ਇਸੇ ਤਰ੍ਹਾਂ ਪੰਚਾਇਤ ਮੀਟਿੰਗਾਂ ਦੌਰਾਨ ਲੋਕਾਂ ਨੂੰ ਦੱਸਿਆ ਕਿ ਬੱਚੇ ਦੇ ਜਨਮ ਤੋਂ ਇਕ ਘੰਟੇ ਦੇ ਵਿੱਚ ਮਾਂ ਦਾ ਦੁੱਧ ਪਿਲਾਉਣਾ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਆਪਣੇ ਆਲੇ-ਦੁਆਲੇ ਸਾਫ਼ ਸਫ਼ਾਈ ਰੱਖਣ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਬਦਲਾਅ ਲਿਆਉਣ ਲਈ ਵੀ ਜਾਗਰੂਕ ਕੀਤਾ ਗਿਆ।
INDIA ਪੰਚਾਇਤ ਮੀਟਿੰਗਾਂ ’ਚ ਲੋਕਾਂ ਨੂੰ ਪੋਸ਼ਣ ਮੁਹਿੰਮ ਬਾਰੇ ਕੀਤਾ ਜਾਗਰੂਕ