ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਜ ਭਾਰੀ ਮੀਂਹ ਪਿਆ, ਜਿਸ ਕਾਰਨ ਜਿਥੇ ਪਾਰਾ ਡਿੱਗਿਆ, ਉਥੇ ਠੰਢ ਵੀ ਵਧ ਗਈ ਹੈ। ਅੱਜ ਪਏ ਮੀਂਹ ਕਾਰਨ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ, ਮੌਸਮ ਵੀ ਸੁਹਾਵਣਾ ਹੋ ਗਿਆ।
ਮੀਂਹ ਕਾਰਨ ਦੂਸ਼ਿਤ ਹਵਾ ਵੀ ਸਾਫ ਹੋ ਗਈ ਹੈ ਤੇ ਆਸਮਾਨ ਵਿੱਚ ਛਾਈ ਧੁੰਦ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 5.8 ਮਿਲੀਮੀਟਰ ਜਦੋਂ ਕਿ ਲੁਧਿਆਣਾ ਅਤੇ ਪਟਿਆਲਾ ਵਿੱਚ 3 ਮਿਲੀਮੀਟਰ ਮੀਂਹ ਪਿਆ। ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ 15 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਅੰਬਾਲਾ ਦਾ ਤਾਪਮਾਨ ਡਿੱਗ ਕੇ ਵੱਧ ਤੋਂ ਵਧ 18.4 ਰਹਿ ਗਿਆ, ਜੋ ਆਮ ਨਾਲੋਂ 7 ਡਿਗਰੀ ਘੱਟ ਹੈ। ਪਟਿਆਲਾ ਵਿੱਚ ਵੱਧ ਤੋਂ ਵਧ ਤਾਪਮਾਨ 19.5 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 6 ਡਿਗਰੀ ਘੱਟ ਹੈ। ਹਿਸਾਰ, ਚੰਡੀਗੜ੍ਹ ਅਤੇ ਲੁਧਿਆਣਾ ਵਿੱਚ ਵੱਧ ਤੋਂ ਵਧ ਤਾਪਮਾਨ ਕ੍ਰਮਵਾਰ 24.4, 23.1 ਅਤੇ 22.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ।
ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਦੋਵਾਂ ਸੂਬਿਆਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਗਰਜ ਨਾਲ ਗੜ੍ਹੇ ਪੈਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
INDIA ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਨਾਲ ਡਿੱਗਿਆ ਪਾਰਾ