ਪੰਜਾਬ ਅਸੈਂਬਲੀ ਵੱਲੋਂ ਪਾਸ ਬਿੱਲਾਂ ਦੀ ਘੋਖ ਕਰਾਂਗੇ: ਤੋਮਰ

ਨਵੀਂ ਦਿੱਲੀ (ਸਮਾਜ ਵੀਕਲੀ) :ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਸੈਂਬਲੀ ਵਲੋਂ ਅੱਜ ਪਾਸ ਕੀਤੇ ਖੇਤੀ ਬਿੱਲਾਂ ਦੀ ਘੋਖ ਮਗਰੋਂ ਕਿਸਾਨ ਹਿਤਾਂ ਵਿੱਚ ਫੈਸਲਾ ਲਏਗੀ। ਤੋਮਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ, ‘ਮੈਨੂੰ ਪਤਾ ਲੱਗਾ ਹੈ ਕਿ ਪੰਜਾਬ ਅਸੈਂਬਲੀ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚ ਤਰਮੀਮ ਕਰਦਿਆਂ ਕੁਝ ਬਿੱਲ ਪਾਸ ਕੀਤੇ ਹਨ। ਜਦੋਂ ਇਹ ਬਿੱਲ ਕੇਂਦਰ ਕੋਲ ਆਏ ਤਾਂ ਸਰਕਾਰ ਇਨ੍ਹਾਂ ਦੀ ਘੋਖ ਮਗਰੋਂ ਕਿਸਾਨਾਂ ਦੇ ਹਿੱਤ ਵਿੱਚ ਫੈਸਲਾ ਲਏਗੀ।

Previous articleਐੱਮਐੱਸਪੀ ’ਤੇ ਸਰਕਾਰੀ ਖ਼ਰੀਦ ਦੀ ਗਾਰੰਟੀ ਦੇਵੇ ਪੰਜਾਬ ਸਰਕਾਰ: ‘ਆਪ’
Next articleSlippers thrown at Tejaswi Yadav in Aurangabab