ਪੰਜਾਬ ਐੱਮਐੱਲਏ ਹੋਸਟਲ ਦੀ ਪਾਰਕਿੰਗ ’ਚ ਗੋਲੀ ਚੱਲੀ, ਕਾਂਸਟੇਬਲ ਦੀ ਮੌਤ

ਚੰਡੀਗੜ੍ਹ (ਸਮਾਜ ਵੀਕਲੀ) : ਚੰਡੀਗੜ੍ਹ ਵਿਖੇ ਸਥਿਤ ਪੰਜਾਬ ਐੱਮਐੱਲਏ ਹੋਸਟਲ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚ ਸਵੇਰ ਸਮੇਂ ਅਚਾਨਕ ਗੋਲੀ ਚੱਲਣ ਨਾਲ ਪੰਜਾਬ ਪੁਲੀਸ ਦੇ ਕਾਂਸਟੇਬਲ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਪੀੜਤ ਪੁਲੀਸ ਮੁਲਾਜ਼ਮ ਨੂੰ ਪੀਜੀਆਈ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਦੌਰਾਨ ਇਹ ਮਾਮਲਾ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ।

Previous articleਡਾਕਟਰਾਂ ਨੂੰ ਸਮੇਂ ’ਤੇ ਤਨਖ਼ਾਹ ਯਕੀਨੀ ਬਣਾਏ ਕੇਂਦਰ: ਸੁਪਰੀਮ ਕੋਰਟ
Next articleਪਾਕਿ ਵੱਲੋਂ ਗੋਲੀਬੰਦੀ ਦੀ ਉਲੰਘਣਾ; ਭਾਰਤੀ ਜਵਾਨ ਸ਼ਹੀਦ