ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ’ਤੇ ਰਾਜ ਦੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ: ਕੇਜਰੀਵਾਲ

Delhi Chief Minister Arvind Kejriwal

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਦੀ ਹੈ ਤਾਂ ਪੰਜਾਬ ਦੇ ਲੋਕਾਂ ਲਈ ਮੁਫਤ ਅਤੇ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਦਵਾਈਆਂ, ਟੈਸਟਾਂ ਅਤੇ ਆਪਰੇਸ਼ਨਾਂ ਦਾ ਮੁਫ਼ਤ ਪ੍ਰਬੰਧ ਹੋਵੇਗਾ। ਹਸਪਤਾਲਾਂ ਨੂੰ ਉਪਕਰਣ ਅਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਚਾਹੇ ਕਿਸੇ ਦੇ ਇਲਾਜ ’ਤੇ ਖਰਚ 20 ਲੱਖ ਰੁਪਏ ਵੀ ਹੋਵੇ, ਇਹ ਇਲਾਜ ਪੰਜਾਬ ਸਰਕਾਰ ਮੁਫਤ ਕਰੇਗੀ।

ਪੰਜਾਬ ਦੇ ਹਰ ਵਿਅਕਤੀ ਨੂੰ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ, ਜਿਨ੍ਹਾਂ ਕੋਲ ਹੈਲਥ ਕਾਰਡ ਹਨ, ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਦੇ ਲਈ ਵਧੀਆ ਇਲਾਜ ਯਕੀਨੀ ਬਣਾਏਗੀ। ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ‘ਤੇ 16,000 ਮੁਹੱਲਾ ਕਲੀਨਿਕ ਅਤੇ ਪਿੰਡਾਂ ਦੇ ਕਲੀਨਿਕ ਪਿੰਡਾਂ ਅਤੇ ਵਾਰਡਾਂ ਵਿੱਚ ਖੋਲ੍ਹੇ ਜਾਣਗੇ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਨਵੇਂ ਹਸਪਤਾਲ ਖੋਲ੍ਹੇ ਜਾਣਗੇ। ਸੜਕ ਹਾਦਸਿਆਂ ਦੇ ਮਾਮਲਿਆਂ ਵਿੱਚ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਬਲ ਦੇ ਘਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸੋਨੀਆ ਕਾਰਵਾਈ ਕਰਨ: ਆਨੰਦ ਸ਼ਰਮਾ
Next articleਦੇਸ਼ ’ਚ ਕਰੋਨਾ ਦੇ 23529 ਨਵੇਂ ਮਾਮਲੇ ਤੇ 311 ਮੌਤਾਂ