ਪੰਜਾਬ ’ਚ ਦੁਕਾਨਦਾਰਾਂ ਨੂੰ ਕੁੱਝ ਪਾਬੰਦੀਆਂ ਤੋਂ ਛੋਟ

ਚੰਡੀਗੜ੍ਹ (ਸਮਾਜ ਵੀਕਲੀ)  : ਪੰਜਾਬ ਸਰਕਾਰ ਨੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਵੱਲੋਂ ਮਿਨੀ ਲੌਕਡਾਊਨ ਖ਼ਿਲਾਫ਼ ਰੌਲਾ ਪਾਏ ਜਾਣ ਮਗਰੋਂ ਉਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਵਿੱਚ ਛੋਟ ਦੇ ਦਿੱਤੀ ਹੈ। ਗ੍ਰਹਿ ਵਿਭਾਗ ਪੰਜਾਬ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ ਦੇ ਪੰਜ ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜਦਕਿ ਹਫ਼ਤਾਵਾਰੀ ਲੌਕਡਾਊਨ ਦੌਰਾਨ ਇਹ ਦੁਕਾਨਾਂ ਵੀ ਬੰਦ ਰਹਿਣਗੀਆਂ।

ਦੱਸਣਯੋਗ ਹੈ ਕਿ ਪੰਜਾਬ ਭਰ ਦੀਆਂ ਦਰਜਨਾਂ ਥਾਵਾਂ ’ਤੇ ਅੱਜ ਦੁਕਾਨਦਾਰਾਂ ਨੇ ਰੋਜ਼ੀ ਰੋਟੀ ਦਾ ਵਾਸਤਾ ਪਾ ਕੇ ਇਨ੍ਹਾਂ ਪਾਬੰਦੀਆਂ ਖ਼ਿਲਾਫ਼ ਵਿਰੋਧ ਦਰਜ ਕਰਾਇਆ ਹੈ ਜਿਸ ਮਗਰੋਂ ਪੰਜਾਬ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਵੀ ਸ਼ਾਮ ਦੇ ਪੰਜ ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਕਰਿਆਨੇ ਦੀਆਂ ਦੁਕਾਨਾਂ ਤੋਂ ਇਲਾਵਾ ਸਨਅਤੀ ਸਾਮਾਨ, ਹਾਰਡਵੇਅਰ ਦਾ ਸਾਮਾਨ, ਟੂਲ, ਮੋਟਰਾਂ, ਪਾਈਪਾਂ ਆਦਿ ਵਾਲੀਆਂ ਦੁਕਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਖਾਦ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਬਾਗਬਾਨੀ ਸੰਦਾਂ ਵਾਲੀਆਂ ਦੁਕਾਨਾਂ ਨੂੰ ਵੀ ਬੰਦਿਸ਼ਾਂ ਤੋਂ ਛੋਟਾਂ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਇਹ ਕਾਰੋਬਾਰੀ ਦੁਕਾਨਾਂ ਹਫਤਾਵਾਰੀ ਲੌਕਡਾਊਨ ਦੌਰਾਨ ਬੰਦ ਰਹਿਣਗੀਆਂ। ਨਵੇਂ ਨੋਟੀਫਿਕੇਸ਼ਨ ’ਚ ਪੈਦਲ ਯਾਤਰੀਆਂ ਅਤੇ ਸਾਈਕਲ ਸਵਾਰਾਂ ਨੂੰ ਵੀ ਖੁੱਲ੍ਹੀ ਆਵਾਜਾਈ ਦੀ ਆਗਿਆ ਦੇ ਦਿੱਤੀ ਗਈ ਹੈ ਜਦਕਿ ਦੋ ਪਹੀਆਂ ਅਤੇ ਚਾਰ ਪਹੀਆ ਵਾਹਨਾਂ ’ਤੇ ਪਹਿਲਾਂ ਹੀ ਕੁਝ ਬੰਦਸ਼ਾਂ ਲਾਈਆਂ ਹੋਈਆਂ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ
Next articleਪੰਜਾਬ ਵਿੱਚ ਮੀਂਹ ਨਾਲ ਪਾਰਾ ਡਿੱਗਿਆ