ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਨੇ ਕੀਤਾ ਕਰਫਿਊ ਦਾ ਐਲਾਨ

ਚੰਡੀਗੜ੍ਹ (ਹਰਜਿੰਦਰ ਛਾਬੜਾ) : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ । ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ । ਇਹ ਕਰਫਿਊ ਸਰਕਾਰ ਦੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ । ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ ਵਿੱਚੋਂ ਨਿਕਲਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ ।
ਇਸ ਸਬੰਧੀ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ DC ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ । ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ ।
ਦੱਸ ਦੇਈਏ ਕਿ ਜਨਤਾ ਕਰਫਿਊ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ 31 ਮਾਰਚ ਤੱਕ ਲਾਕ ਡਾਊਨ ਕਰਨ ਦਾ ਐਲਾਨ ਕੀਤਾ ਗਿਆ ਸੀ । ਪਰ ਪੰਜਾਬ ਲਾਕ ਡਾਊਨ ਹੋਣ ਦੇ ਬਾਵਜੂਦ ਲੋਕਾਂ ਵੱਲੋਂ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ । ਜਿਸਨੂੰ ਦੇਖਦੇ ਹੋਏ ਹੁਣ ਸੂਬਾ ਸਰਕਾਰ ਵੱਲੋਂ ਕਰਫਿਊ ਦਾ ਐਲਾਨ ਕੀਤਾ ਗਿਆ ਹੈ ।
Previous articleUK pub reopens as vegetable shop
Next articleਕੋਰੋਨਾਵਾਇਰਸ: ਸੁਚੇਤ ਰਹੋ, ਰਾਜ ਸਰਕਾਰਾਂ ਕਾਨੂੰਨਾਂ ਦੀ ਪਾਲਣਾ ਕਰਵਾਉਣ – ਪ੍ਰਧਾਨ ਮੰਤਰੀ ਮੋਦੀ