ਪੰਜਾਬ ’ਚ ਸ਼ਰਾਬ ਦੇ ਠੇਕੇ 6.30 ਵਜੇ ਬੰਦ ਕਰਵਾਉਣ ਦੇ ਆਦੇਸ਼

ਚੰਡੀਗੜ੍ਹ  (ਸਮਾਜ ਵੀਕਲੀ) : ਸੂਬੇ ਵਿੱਚ ਕਰੋਨਾਵਾਇਰਸ ਦੇ ਵਧਦੇ ਕੇਸਾਂ ਦਰਮਿਆਨ ਸੂਬਾ ਸਰਕਾਰ ਦੇ ਨਿਯਮਾਂ ਦੀ ਅਣਦੇਖੀ ਕਰਕੇ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ’ਤੇ ਗੌਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਸ਼ਹਿਰਾਂ/ਕਸਬਿਆਂ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਵਿਡ-19 ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਉਹ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੇ ਸਰਪੰਚਾਂ ਤਕ ਰਸਾਈ ਕਰਨਗੇ। ਇਸ ਦੌਰਾਨ ਨਿਯਮਾਂ ਦੇ ਉਲਟ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੇ ਸੂਬੇ ਵਿੱਚ 43 ਠੇਕਿਆਂ ਦੇ ਚਾਲਾਨ ਕੀਤੇ ਹਨ।

Previous articleਖੇਤੀ ਆਰਡੀਨੈਂਸਾਂ ਖਿਲਾਫ਼ ਵਿਧਾਨ ਸਭਾ ’ਚ ਮਤਾ ਅੱਜ
Next articleAmazon enters wearable market with Halo fitness band