ਪੰਜਾਬ ‘ਚ 15 ਅਪ੍ਰੈਲ ਤਕ ਜਾਰੀ ਰਹੇਗਾ ਕਰਫ਼ਿਊ, ਪੰਜਾਬ ਸਰਕਾਰ ਨੇ ਕੀਤਾ ਫ਼ੈਸਲਾ

 

ਚੰਡੀਗੜ੍ਹ (ਸਮਾਜ ਵੀਕਲੀ)-  ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸੂਬੇ ‘ਚ ਕਰਫ਼ਿਊ 15 ਦਿਨ ਹੋਰ ਵਧਾ ਦਿੱਤਾ ਹੈ। ਹੁਣ ਇਹ ਕਰਫ਼ਿਊ 15 ਅਪ੍ਰੈਲ 2020 ਤਕ ਜਾਰੀ ਰਹੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੇ ਛੇ ਵੱਖ-ਵੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਕਰਨ ਤੋਂ ਬਾਅਦ ਲਿਆ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪਹਿਲਾਂ 31 ਮਾਰਚ ਤਕ ਪੂਰੇ ਪੰਜਾਬ ‘ਚ ਕਰਫ਼ਿਊ ਲਾਉਣ ਦੇ ਹੁਕਮ ਦਿੱਤੇ ਸਨ। ਦੂਜੇ ਪਾਸੇ ਕੇਂਦਰ ਵੱਲੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਲਾਕਡਾਊਨ ਦੇ ਐਲਾਨ ਕੀਤਾ ਗਿਆ ਹੈ ਜਿਸ ਦੀ ਮਿਆਦ 14 ਅਪ੍ਰੈਲ ਤਕ ਹੈ। ਇਸ ਦੇ ਮੱਦੇਨਜ਼ਰ ਹੀ ਸਰਕਾਰ ਨੇ ਪੰਜਾਬ ਵਿੱਚ ਵੀ 15 ਅਪ੍ਰੈਲ ਤਕ ਕਰਫ਼ਿਊ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਹੈ।

ਹਰਜਿੰਦਰ ਛਾਬੜਾ-ਪਤਰਕਾਰ 9592282333

Previous articleਜਸਟਿਨ ਟਰੂਡੋ ਦੀ ਪਤਨੀ ਕੋਰੋਨਾ ਦੀ ਬਿਮਾਰੀ ਤੋਂ ਹੋਈ ਠੀਕ, ਟਰੂਡੋ ਨੇ ਜਤਾਈ ਖੁਸ਼ੀ 
Next articleਬੇਗਾਨੇ ਦੇਸ਼ ਤੋਂ