ਪੰਜਾਬ ”ਚ 8 ਜੂਨ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ, ਲੰਗਰ ਤੇ ਪ੍ਰਸ਼ਾਦ ਵਰਤਾਉਣ ”ਤੇ ਰੋਕ

ਚੰਡੀਗੜ੍ਹ (ਸਮਾਜਵੀਕਲੀ): ਪੰਜਾਬ ਸਰਕਾਰ ਨੇ ਵੀ 8 ਜੂਨ ਤੋਂ ਧਾਰਮਿਕ ਅਤੇ ਪੂਜਾ ਸਥਾਨ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਕੁੱਝ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਜਾ ਸਥਾਨ ਅਤੇ ਧਾਰਮਿਕ ਸਥਾਨ ਸਿਰਫ ਸਵੇਰੇ 5 ਵਜੇ ਤੋਂ ਦੇਰ ਸ਼ਾਮ 8 ਵਜੇ ਤੱਕ ਹੀ ਖੁੱਲ੍ਹਣਗੇ।

ਪੂਜਾ ਸਮੇਂ/ਧਾਰਮਿਕ ਸਥਾਨ ‘ਤੇ ਵੱਧ ਤੋਂ ਵੱਧ 20 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ ਪਰ ਇਸ ਦੇ ਨਾਲ ਹੀ ਉਕਤ ਵਿਅਕਤੀਆਂ/ਸ਼ਰਧਾਲੂਆਂ ਨੂੰ ਸਮਾਜਿਕ ਦੂਰੀ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਣਾ ਹੋਵੇਗਾ। ਇਸ ਦੇ ਨਾਲ ਹੀ ਧਾਰਮਿਕ ਸਥਾਨ ‘ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਸਰਕਾਰ ਵਲੋਂ ਇਹ ਵੀ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਪੂਜਾ ਸਥਾਨ ਅਤੇ ਧਾਰਮਿਕ ਸਥਾਨ ‘ਤੇ ਪ੍ਰਸ਼ਾਦ ਅਤੇ ਲੰਗਰ ਨਹੀਂ ਵਰਤਾਇਆ ਜਾਵੇਗਾ।  

ਇਸ ਦੇ ਨਾਲ ਹੀ ਹਿਦਾਇਤ ਕੀਤੀ ਗਈ ਹੈ ਕਿ ਉਕਤ ਪੂਜਾ/ਧਾਰਮਿਕ ਸਥਾਨਾਂ ਦੇ ਪ੍ਰਬੰਧਕ ਇਸ ਗੱਲ ਦਾ ਖਾਸ ਧਿਆਨ ਰੱਖਣ ਕਿ ਨਿਯਮਾਂ ਵਿਚ ਕਿਸੇ ਤਰ੍ਹਾਂ ਦੀ ਉਲੰਘਣਾ ਨਾ ਹੋਵੇ। ਹੱਥ ਦੇ ਸੈਨੇਟਾਈਜ਼, ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾਵੇ।

Previous articleਖਾਲਿਸਤਾਨ ਦੀ ਮੰਗ ‘ਤੇ ਭੜਕੀ ‘ਆਪ’, ਕਿਹਾ-ਅਕਾਲੀ-ਭਾਜਪਾ ਦਾ ਦੋਗਲਾ ਚਿਹਰਾ ਆਇਆ ਸਾਹਮਣੇ
Next articleTribute to Shri Shanti Swaroop Bauddh