ਚੰਡੀਗੜ੍ਹ (ਸਮਾਜ ਵੀਕਲੀ): ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 11 ਮਹੀਨੇ ਮੁਕੰਮਲ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਦੇਸ਼ ਭਰ ਵਿੱਚ ਤਹਿਸੀਲ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ ਧਰਨੇ ਦਿੱਤੇ। ਚੰਡੀਗੜ੍ਹ ਵਿੱਚ ਪੇਂਡੂ ਸੰਘਰਸ਼ ਕਮੇਟੀ, ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਵਿਦਿਆਰਥੀ ਜਥੇਬੰਦੀਆਂ ਨੇ ਸੈਕਟਰ 17 ਵਿੱਚ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਦੇ ਮੁਲਜ਼ਮ ਨੂੰ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ, ਜਦਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly