ਨਵੀਂ ਦਿੱਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ ’ਤੇ ਮੀਟਿੰਗ ਹੋਈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਕਿਸਾਨ ਆਗੂਆਂ ਨੇ ਬੈਠਕ ਦੇ ਵੇਰਵੇ ਸਾਂਝੇ ਨਹੀਂ ਕੀਤੇ ਪਰ ਸੂਤਰਾਂ ਮੁਤਾਬਕ ਪੰਜਾਬ ਦੀਆਂ ਇਹ ਜਥੇਬੰਦੀਆਂ ਭਲਕੇ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਦੌਰਾਨ ਆਪੋ ਆਪਣੇ ਮਤੇ ਲਿਖਤੀ ਤੌਰ ’ਤੇ ਪੇਸ਼ ਕਰਨਗੀਆਂ।
ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਵੀ 22 ਨਵੰਬਰ ਦੀ ਲਖਨਊ ਮਹਾਪੰਚਾਇਤ ਨੂੰ ਜੋਸ਼ੋ-ਖਰੋਸ਼ ਨਾਲ ਸਫ਼ਲ ਬਣਾਉਣ ਅਤੇ 26 ਨਵੰਬਰ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਪਿੰਡਾਂ ਤੋਂ ਕਿਸਾਨਾਂ ਨੂੰ ਮੋਰਚਿਆਂ ਉਪਰ ਆਉਣ ਦਾ ਸੱਦਾ ਦਿੱਤਾ ਗਿਆ ਹੈ। ਬੈਠਕ ਵਿੱਚ ਜੋਗਿੰਦਰ ਸਿੰਘ ਪਟਿਆਲਾ, ਰਲਦੂ ਸਿੰਘ ਮਾਨਸਾ, ਕੰਵਲਪ੍ਰੀਤ ਸਿੰਘ ਸੇਖੋਂ, ਹਰਿੰਦਰ ਸਿੰਘ ਲੱਖੋਵਾਲ, ਲਖਬੀਰ ਸਿੰਘ, ਰਵਿੰਦਰ ਪਾਲ ਕੌਰ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਕੰਵਲਜੀਤ ਸਿੰਘ ਪੰਨੂ ਤੇ ਹੋਰ ਕਿਸਾਨ ਆਗੂ ਸ਼ਾਮਲ ਹੋਏ। ਬੈਠਕ ਦੀ ਪ੍ਰਧਾਨਗੀ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੇ ਆਗੂ ਹਰਜਿੰਦਰ ਸਿੰਘ ਟਾਂਡਾ ਨੇ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly