ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਪੁਲੀਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਖ਼ਿਲਾਫ਼ ਕਥਿਤ ਤੌਰ ’ਤੇ ਵਟਸਐਪ ਤੇ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਝੂਠੇ ਸੁਨੇਹੇ ਭੇਜ ਕੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਦੇ ਮਾਮਲੇ ਵਿਚ ਮੰਗਲਵਾਰ ਨੂੰ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਮੁਹਾਲੀ ਦੀ ਸਾਈਬਰ ਅਪਰਾਧ ਸ਼ਾਖਾ ਵੱਲੋਂ ਦਰਜ ਕੀਤਾ ਗਿਆ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਅਜਿਹੀ ਸਮੱਗਰੀ ਨਿਊਜ਼ ਵੈਬਸਾਈਟਾਂ ਤੇ ਟੀਵੀ ਚੈਨਲਾਂ ਅਤੇ ਸੋਸ਼ਲ ਮੀਡੀਆ ’ਤੇ ਫੈਲਾਉਣਾ ਕਾਨੂੰਨ ਦੇ ਖਿਲਾਫ਼ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਜਿਹਾ ਝੁੂਠ ਫੈਲਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।
HOME ਪੰਜਾਬ ਦੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰਨ ਦੇ ਮਾਮਲੇ ਦੀ ਜਾਂਚ...