ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ

ਚੰਡੀਗੜ੍ਹ (ਸਮਾਜ ਵੀਕਲੀ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੁੱਧਵਾਰ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਕੈਂਸਰ ਨਾਲ ਮੌਤ ਹੋ ਗਈ। ਉਹ 63 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੇਟੇ ਹਨ। ਉਨ੍ਹਾਂ ਦਾ ਵੱਡਾ ਬੇਟਾ ਕੁਲਬੀਰ ਸਿੰਘ ਜ਼ੀਰਾ ਰਾਜ ਦੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਗਵਾਣ ਦਾ ਨੌਜਵਾਨ ਦੌੜ ਕੇ ਦਿੱਲੀ ਮੋਰਚੇ ’ਚ ਪੁੱਜਾ
Next articleਕੈਨੇਡਾ ਭੇਜੀ ਪਤਨੀ ਵੱਲੋਂ ਬੇਵਫ਼ਾਈ: ਪਤੀ ਨੇ ਖ਼ੁਦਕੁਸ਼ੀ ਕੀਤੀ