(ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ ਅੱਗੇ ਪਾਉਣ ਦੇ ਫ਼ੈਸਲੇ ਨੂੰ ਪੰਜਾਬ ਨਾਲ ਸਰਾਸਰ ਧੱਕਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨੂੰ ਸਬਕ ਸਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਆ ਸਲੂਕ ਬੰਦ ਕਰੇ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਫ਼ੌਰੀ ਸ਼ੁਰੂ ਕਰਵਾਈ ਜਾਵੇ। ਜਾਖੜ ਨੇ ਕਿਹਾ ਕਿ ਮੌਕੇ ’ਤੇ ਖ਼ਰੀਦ ਮੁਲਤਵੀ ਕਰਨ ਦਾ ਫ਼ੈਸਲਾ ਲੈਣਾ ਕੇਂਦਰ ਦੀ ਬਦਨੀਤੀ ਨੂੰ ਜ਼ਾਹਿਰ ਕਰਦਾ ਹੈ। ਦੁਆਬੇ ਵਿੱਚ ਕਿਸਾਨਾਂ ਨੇ ਝੋਨਾ ਵੱਢ ਕੇ ਆਲੂ ਦੀ ਕਾਸ਼ਤ ਕਰਨੀ ਹੁੰਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly