ਪੰਜਾਬ ਨੂੰ ਰਾਜਵਾੜਾਸਾਹੀ ਲੀਡਰਾ ਦੀ ਅਗਵਾਈ ਤੋਂ ਮੁਕਤ ਕਰਾਉਣ ਲਈ ਲੋਕ ਭੂਮਿਕਾ ਨਿਭਾਉਣ

ਦਿੜਬਾ ਮੰਡੀ ਨਕੋਦਰ ਮਹਿਤਪੁਰ (ਹਰਜਿਦਰ ਪਾਲ ਛਾਬੜਾ) (ਸਮਾਜ ਵੀਕਲੀ) : ਪੰਜਾਬ ਦੇ ਬਹੁਗਿਣਤੀ ਲੋਕ ਇਸ ਵਾਰ ਰਜਵਾੜਾਸ਼ਾਹੀ ਪਾਰਟੀਆਂ ਦੀਆਂ ਸਰਕਾਰਾਂ ਤੋ ਪੰਜਾਬ ਅਤੇ ਪੰਜਾਬ ਦੀ ਜਨਤਾ ਨੂੰ ਮੁਕਤ ਕਰਾਉਣ ਲਈ ਗੁਰੂਆਂ ਦੇ ਸੰਦੇਸ਼ “ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ”ਨੂੰ ਅਮਲੀ ਰੂਪ ਵਿਚ ਲਾਗੂ ਕਰਨ ਅਤੇ ਭਾਰਤੀ ਸਵਿਧਾਨ ਦੇ ਨਿਮਰਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਅਤੇ ਸਿਧਾਂਤ ਤੇ ਪਹਿਰਾ ਦੇਣ ਵਾਲੀ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਰਹੇ ਹਨ ਇਹ ਵਿਚਾਰ ਦਿੜ੍ਹਬਾ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਨ ਉਪਰੰਤ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਜਰਨਲ ਸੈਕਟਰੀ ਪੰਜਾਬ ਰਣ ਸਿੰਘ ਮਹਿਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ,

ਉਨ੍ਹਾਂ ਕਿਹਾ ਕਿ ਪੰਜਾਬ ਦੀ ਜੁਆਨੀ ਨੂੰ ਨਸ਼ਿਆਂ ਚ ਗ਼ਰਕ ਕਰਨ ਲਈ, ਪੰਜਾਬ ਸਿਰ ਪੌਣੇ ਤਿੰਨ ਸੌ ਕਰੋੜ ਦਾ ਕਰਜ਼ਾ ਚਾੜਣ ਲਈ ਪੜੇ ਲਿਖੇ ਡਿਗਰੀ ਪ੍ਰਾਪਤ ਨੋਜਵਾਨ ਮੁੰਡੇ ਕੁੜੀਆਂ ਨੂੰ ਖੇਤਾਂ ਵਿੱਚ ਕੰਮ ਕਰਨ ਅਤੇ ਭੱਠਿਆਂ ਤੇ ਇੱਟਾਂ ਪੱਥਣ ਲਈ ਮਜਬੂਰ ਕਰਨ ਲਈ, ਵੱਡੀ ਪੱਧਰ ਤੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰਨ ਲਈ, ਦਿਨ ਦਿਹਾੜੇ ਗਰੀਬ ਲੋਕਾਂ ਤੇ ਹੋ ਰਹੇ ਜ਼ਬਰ ਜੁਲਮ, ਵਿਤਕਰੇਬਾਜ਼ੀ ਅਤੇ ਧੱਕੇਸ਼ਾਹੀਆ ਦੇ ਸ਼ਿਕਾਰ ਗਰੀਬ ਲੋਕਾਂ ਨੂੰ ਇਨਸਾਫ਼ ਨਾ ਮਿਲਣਾ, ਕਰੋਨਾ ਜਹੀ ਭਿਆਨਕ ਮਹਾਂਮਾਰੀ ਅਤੇ ਆਮ ਬਿਮਾਰੀਆਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਲੋੜੀਂਦੇ ਪ੍ਰਬੰਧ ਨਾ ਕਰਨ ਲਈ ਅਤੇ ਹਰੇਕ ਮਹਿਕਮੇ ਚ ਵੱਧ ਰਹੇ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਹੁਣ ਤੱਕ ਪੰਜਾਬ ਚ ਜਿਨੀਆਂ ਵੀ ਸਰਕਾਰ ਬਣੀਆਂ ਹਨ ਉਹ ਸਭ ਫੇਲ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਭਾਈਚਾਰਕ ਸਾਂਝ ਨੂੰ ਖੇਰੂੰ ਖੇਰੂੰ ਕਰਕੇ ਇਹ ਸਰਮਾਏਦਾਰ ਰਾਜਨੀਤਕ ਪਾਰਟੀਆਂ ਨੇ ਸਿਰਫ ਆਪਣੇ ਨਿੱਜੀ ਸਵਾਰਥਾਂ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਬੁੱਧੂ ਬਣਾ ਕੇ ਸਿਆਸੀ ਰੋਟੀਆਂ ਹੀ ਸੇਕਣ ਵਾਲੀਆਂ ਕਾਂਗਰਸ, ਅਕਾਲੀ ਦਲ,ਆਮ ਆਦਮੀ ਪਾਰਟੀ ਅਤੇ ਭਾਜਪਾ ਵਰਗੀਆਂ ਫਿਰਕੂ ਤਾਨਾਸ਼ਾਹ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ ਅਜਿਹੀਆਂ ਪਾਰਟੀਆਂ ਨੂੰ 2022 ਦੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਵੇਗੀ, ਉਨ੍ਹਾਂ ਪੰਜਾਬ ਦੇ ਹਰ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਪੇਰਾਂ ਸਿਰ ਖੜ੍ਹਾ ਕਰਨ ਲਈ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਇਸ ਵਾਰ ਪੰਜਾਬ ਦੀ ਜਨਤਾ ਰਾਜ ਸੱਤਾ ਦੀ ਚਾਭੀ ਬਹੁਜਨ ਸਮਾਜ ਪਾਰਟੀ ਦੇ ਹਵਾਲੇ ਕਰਨ ਲਈ ਤਿਆਰ ਹੈ ।

ਇਸ ਸਮੇਂ ਉਨ੍ਹਾਂ ਦੇ ਨਾਲ ਜ਼ਿਲ੍ਹਾ ਇੰਚਾਰਜ ਮਾਸਟਰ ਬੰਤ ਸਿੰਘ ਕੈਂਪਰ , ਹਲਕੇ ਦੇ ਪ੍ਰਧਾਨ ਸ੍ਰ ਭੋਲਾ ਸਿੰਘ ਧਰਮਗੜ੍ਹ ਸਾਬਕਾ ਪ੍ਰਧਾਨ ਸ੍ਰ ਅਵਤਾਰ ਸਿੰਘ ਕਰੀਮਪੁਰੀ ਦੇ ਸਲਾਹਕਾਰ ਸ੍ਰ ਸੁਖਦੇਵ ਸਿੰਘ ਕੌਹਰੀਆਂ, ਸਾਬਕਾ ਸਰਪੰਚ ਗੁਰਲਾਲ ਸਿੰਘ , ਗੁਰਬਖਸ਼ ਸਿੰਘ,, ਹਰਪ੍ਰੀਤ ਸਿੰਘ , ਬਾਬਾ ਛੱਜੁ ਸਿੰਘ ਊੱਭਿਆ ਆਦਿ ਆਗੂ ਹਾਜਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਪਛਤਾਵਾ
Next articleਖੇਡ ਪ੍ਰਮੋਟਰ ਸੁੱਖਾ ਚੱਕਾ ਵਾਲੇ ਨੂੰ ਸਦਮਾ ਭੈਣ ਦਾ ਦਿਹਾਂਤ