ਪੰਜਾਬ ਨੂੰ ਹਜ਼ਾਰ ਕਰੋੜ ਰੁਪਏ ਦਾ ਜੀਐੱਸਟੀ ਮਾਲੀਆ ਮਿਲਿਆ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦਾ ਸਤੰਬਰ ਮਹੀਨੇ ਦੌਰਾਨ ਕੁੱਲ ਜੀਐੱਸਟੀ ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀਐੱਸਟੀ ਮਾਲੀਆ 974.96 ਕਰੋੜ ਸੀ। ਪੰਜਾਬ ਦੇ ਕਰ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਅਪਰੈਲ ਤੋਂ ਸਤੰਬਰ ਦੌਰਾਨ ਪੰਜਾਬ ਦਾ ਕੁੱਲ ਜੀਐੱਸਟੀ ਮਾਲੀਆ 4685.72 ਕਰੋੜ ਰੁਪਏ ਸੀ। ਬੁਲਾਰੇ ਨੇ ਦੱਸਿਆ ਕਿ ਸਤੰਬਰ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਨੂੰ 1055.24 ਕਰੋੜ ਰੁਪਏ ਮਿਲੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫ਼ੀਸਦੀ ਬਣਦਾ ਹੈ। ਇਸ ਤਰ੍ਹਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ।

Previous articleIsrael registers 618 new Covid-19 cases; 290,493 in total
Next articleTrump claims he is immune to coronavirus