ਚੰਡੀਗੜ੍ਹ (ਸਮਾਜਵੀਕਲੀ) : ਪੰਜਾਬ ਪੁਲੀਸ ਨੇ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਵਾਇਰਲ ਹੋਈ ਵੀਡੀਓ ਕਲਿੱਪ ਵਿਚ ਔਰਤਾਂ ਦਾ ਅਪਮਾਨ ਕਰਨ ਤੇ ਭੜਕਾਹਟ ਪੈਦਾ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਸਵੇਰੇ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੇ 11 ਜਵਾਨਾਂ ‘ਤੇ ਆਧਾਰਤ ਪੰਜਾਬ ਪੁਲੀਸ ਦੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਡੀਜੀਪੀ ਨੇ ਖੁਲਾਸਾ ਕੀਤਾ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਇਸ ਦੀ ਭਾਰੀ ਅਲੋਚਨਾ ਹੋਈ ਤੇ ਜੰਡਿਆਲਾ ਪੁਲੀਸ ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਖ਼ਿਲਾਫ਼ ਕੇਸ ਦਰਜ ਕੀਤਾ।