ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫਿਰੋਜ਼ਪੁਰ ਦੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਡਿਪੂ ਫਿਰੋਜ਼ਪੁਰ ਦਫਤਰ ਵਿਚ ਹੋਈ। ਮੀਟਿੰਗ ਵਿਚ ਪੰਜਾਬ ਰੋਡਵੇਜ਼ ਮਹਿਕਮੇ ਦੇ ਟਾਇਮ ਟੇਬਲਾਂ ਵਿਚ ਚੱਲ ਰਹੇ ਭ੍ਰਿਸ਼ਟਾਚਾਰ ਤੇ ਗੱਲਬਾਤ ਕੀਤੀ। ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਵਿਚ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਚੱਲ ਰਿਹਾ ਅਤੇ ਟਾਇਮ ਟੇਬਲਾਂ ਵਿਚ ਸਿਆਸੀ ਦਖਲ ਅੰਦਾਜ਼ੀ ਦੁਆਰਾ ਅਫਰਸ਼ਾਹੀ ਦੀ ਮਿਲੀਭੁਗਤ ਨਾਲ ਰੋਡਵੇਜ਼ ਦੇ ਟਾਇਮ ਟੇਬਲਾਂ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਿਪੂ ਫਿਰੋਜ਼ਪੁਰ ਤੋਂ ਚੱਲਣ ਵਾਲੀਆਂ ਰੋਡਵੇਜ਼ ਦੀਆਂ ਬੱਸਾਂ ਵੱਖ ਵੱਖ ਰੂਟਾਂ ਤੇ ਚਲਾਈਆਂ ਜਾਂਦੀਆਂ ਹਨ, ਪਰ ਆਰਟੀਓ ਫਿਰੋਜ਼ਪੁਰ ਵੱਲੋਂ ਪੰਜਾਬ ਰੋਡਵੇਜ਼ ਦੇ ਟਾਇਮਾਂ ਵਿਚ ਪ੍ਰਾਈਵੇਟ ਅਪਰੇਟਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਐਡਜੇਸਟਮੈਂਟਾ (ਟਾਇਮ) ਦਿੱਤੀਆਂ ਜਾ ਰਹੀਆਂ ਹਨ ਜਿਵੇਂ ਫਿਰੋਜ਼ਪੁਰ ਤੋਂ ਲੁਧਿਆਣਾ, ਫਿਰੋਜ਼ਪੁਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ, ਫਿਰੋਜ਼ਪੁਰ ਤੋਂ ਮਮਦੋਟ, ਫਿਰੋਜ਼ਪੁਰ ਤੋਂ ਮੱਲਾਂਵਾਲਾ, ਮੱਖੂ, ਫਾਜ਼ਿਲਕਾ ਤੋਂ ਅਬੋਹਰ ਗੰਗਾਨਗਰ, ਫਿਰੋਜ਼ਪੁਰ ਤੋਂ ਜ਼ੀਰਾ ਧਰਮਕੋਟ ਜਲੰਧਰ ਆਦਿ ਰੂਟਾਂ ਤੇ ਆਉਣ ਅਤੇ ਜਾਣ ਸਮੇਂ ਇਨ੍ਹਾਂ ਰੂਟਾਂ ਤੇ ਟਾਇਮ ਟੇਬਲਾਂ ਵਿਚ ਆਰਟੀਓ ਫਿਰੋਜ਼ਪੁਰ ਅਤੇ ਪੰਜਾਬ ਰੋਡਵੇਜ਼ ਫਿਰੋਜ਼ਪੁਰ ਦੀ ਮੈਨੇਜਮੈਂਟ ਵੱਲੋਂ ਵੱਡੇ ਪੱਧਰ ਤੇ ਚੂਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਰੋਡਵੇਜ਼ ਮਹਿਕਮੇ ਨੂੰ ਅਤੇ ਸਰਕਾਰੀ ਖ਼ਜ਼ਾਨੇ ਨੂੰ ਵਿਤੀ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਅਸੀਂ ਪੰਜਾਬ ਸਰਕਾਰ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗ ਕਰਦੇ ਹਾਂ ਕਿ ਪਿਛਲੇ ਸਮੇਂ ਵਿਚ ਪੰਜਾਬ ਰੋਡਵੇਜ਼ ਦੇ ਟਾਇਮਾਂ ਵਿਚ ਦਿੱਤੀਆਂ ਐਡਜੈਸਟਮੈਂਟਾਂ ਦੀ ਮੁਕੰਮਲ ਜਾਂਚ ਕਰਕੇ ਰੋਡਵੇਜ਼ ਦੇ ਟਾਇਮਾਂ ਵਿਚੋਂ ਪ੍ਰਾਈਵੇਟ ਟਾਇਮਾਂ ਨੂੰ ਕੱਢਿਆ ਜਾਵੇ ਅਤੇ ਆਉਣ ਵਾਲੇ ਸਮੇਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਐਡਜੈਸਮੈਂਟ ਨਾ ਦਿੱਤੀ ਜਾਵੇ ਤਾਂ ਜੋ ਪੰਜਾਬ ਰੋਡਵੇਜ਼ ਅਤੇ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗਣ ਤੋਂ ਬਚਾਇਆ ਜਾ ਸਕੇ।
INDIA ਪੰਜਾਬ ਰੋਡਵੇਜ਼ ਮਹਿਕਮੇ ਵਿਚ ਟਾਇਮ ਟੇਬਲਾਂ ਵਿਚ ਅਫਸਰਸ਼ਾਹੀ ਕਟਿਹਰੇ ‘ਚ – ਵਰਕਰਜ਼...