ਪੰਜਾਬ ਲਘੂ ਉਦਯੋਗ ਕਾਰਪੋਰੇਸਨ ਦੇ ਚੇਅਰਮੈਨ ਵਲੋਂ ਉਦਯੋਗਤੀਆਂ ਨਾਲ ਮੀਟਿੰਗ

ਜਲੰਧਰ, (ਸਮਾਜ ਵੀਕਲੀ ਬਿਊਰੋ) – ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਵਲੋਂ ਫੋਕਲ ਪੁਆਇੰਟ ਜਲੰਧਰ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਦੇ ਬਕਾਇਆ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦੁਆਇਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਰਜ ਵਧਾਉਣ, ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਫਾਇਰ ਬ੍ਰਿਗੇਡ ਸਟੇਸ਼ਨ, ਸੜਕਾਂ ਤੋਂ ਕੂੜਾ ਚੁੱਕਣ, ਫੋਕਲ ਪੁਆਇੰਟ ਵਿੱਚ ਹਰਿਆਵਲ ਨੂੰ ਵਧਾਉਣ ਸਬੰਧੀ ਹੋਰ ਮੁੱਦਿਆਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਜਾਵੇਗਾ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਲਈ ਬਣਾਈ ਗਈ ਨੀਤੀ ਨੇ ਸੂਬੇ ਵਿੱਚ ਉਦਯੋਗਾਂ ਨੂੰ ਹੋਰ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 2017 ਵਿੱਚ ਉਦਯੋਗਾਂ ਦੇ ਵਿਕਾਸ ਲਈ ਬਣਾਈ ਗਈ ਉਦਯੋਗਿਕ ਨੀਤੀ ਰਾਜ ਵਿੱਚ ਉਦਯੋਗਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਵਲੋਂ ਵੀ ਰਾਜ ਵਿੱਚ ਉਦਯੋਗਾਂ ਨੂੰ ਸਥਾਪਿਤ ਕਰਨ ਵਿੱਚ ਅਹਿਮ ਮੋਹਰੀ ਰੋਲ ਅਦਾ ਕੀਤਾ ਜਾਵੇਗਾ। ਲਘੂ ਉਦਯੋਗਾਂ ਨੂੰ ਸੂਬੇ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਚੇਅਰਮੈਨ ਨੇ ਕਿਹਾ ਕਿ ਉਦਯੋਗਾਂ ਨੂੰ ਆਪਣੇ ਮਸਲੇ ਅਤੇ ਸਮੱਸਿਆਂ ਨੂੰ ਸਰਕਾਰ ਸਾਹਮਣੇ ਰੱਖਣ ਦਾ ਪੂਰਾ ਹੱਕ ਹੈ ਅਤੇ ਉਨਾਂ ਦੇ ਮਸਲਿਆਂ ਦਾ ਜਿੰਨੀ ਛੇਤੀ ਹੋ ਸਕਿਆ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਦੇ ਓ.ਐਸ.ਡੀ. ਪਾਲ ਬੱਚਨ ਸਿੰਘ ਸੰਧੂ, ਐਸ.ਡੀ.ਓ. ਗੁਰਮੀਤ ਸਿੰਘ, ਡਿਪਟੀ ਮੈਨੇਜਰ (ਅਸਟੇਟ) ਵਿਜੈ ਪਾਲ, ਉਦਯੋਗਪਤੀ ਗੁਰਸ਼ਰਨ ਸਿੰਘ, ਅਸ਼ਵਨੀ ਕੁਮਾਰ, ਰਾਜਨ ਕੁਮਾਰ, ਮਨੀਸ਼ ਅਤੇ ਹੋਰ ਵੀ ਹਾਜ਼ਰ ਸਨ।

Previous articlePope Francis slams corruption, wraps up Mozambique visit
Next articleਸ਼ਹਿਲਾ ਰਸ਼ੀਦ ਖ਼ਿਲਾਫ਼ ਦੇਸ਼-ਧਰੋਹ ਦਾ ਕੇਸ ਦਰਜ