ਪੰਜਾਬ ਵਿਚ ਕਰੋਨਾ ਕਾਰਨ 198 ਹੋਰ ਮੌਤਾਂ, 8625 ਨਵੇਂ ਕੇਸ

ਚੰਡੀਗੜ੍ਹ (ਸਮਾਜ ਵੀਕਲੀ):ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਕਾਰਨ 198 ਮੌਤਾਂ ਹੋਈਆਂ ਜਦਕਿ 8625 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਲੁਧਿਆਣਾ, ਬਠਿੰਡਾ, ਸੰਗਰੂਰ, ਮੁਹਾਲੀ ਅਤੇ ਪਟਿਆਲਾ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਬੁਲੈਟਨ ਮੁਤਾਬਕ ਹੁਣ ਤੱਕ ਸੂਬੇ ਵਿਚ ਕੁੱਲ 10704 ਵਿਅਕਤੀ ਇਸ ਮਹਾਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਸੂਬੇ ਵਿੱਚ ਲਾਗ ਦਾ ਸ਼ਿਕਾਰ ਹੋਣ ਵਾਲਿਆਂ ਦੀ ਗਿਣਤੀ 4.50 ਲੱਖ ਤੋਂ ਟੱਪ ਗਈ ਹੈ ਅਤੇ 3.64 ਲੱਖ ਤੋਂ ਵੱਧ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ 75800 ਮਰੀਜ਼ ਇਸ ਵੇਲੇ ਜ਼ੇਰੇ ਇਲਾਜ ਹਨ।

ਪਿਛਲੇ 24 ਘੰਟਿਆਂ ਦੌਰਾਨ ਹੋਈਆਂ ਮੌਤਾਂ ਦਾ ਅੰਕੜਾ ਜ਼ਿਲ੍ਹਾਵਾਰ ਦੇਖਿਆ ਜਾਵੇ ਤਾਂ ਲੁਧਿਆਣਾ ਵਿੱਚ 30, ਬਠਿੰਡਾ ਵਿੱਚ 19, ਸੰਗਰੂਰ ਵਿੱਚ 17, ਪਟਿਆਲਾ ਤੇ ਮੁਹਾਲੀ ਵਿੱਚ 14-14, ਮੁਕਤਸਰ ਵਿੱਚ 13, ਫਿਰੋਜ਼ਪੁਰ ਵਿੱਚ 11, ਅੰਮ੍ਰਿਤਸਰ ਵਿੱਚ 10, ਹੁਸ਼ਿਆਰਪੁਰ ਵਿੱਚ 9, ਪਠਾਨਕੋਟ, ਜਲੰਧਰ ਤੇ ਫਾਜ਼ਿਲਕਾ ਵਿੱਚ 8-8, ਫ਼ਰੀਦਕੋਟ ਵਿੱਚ 5, ਕਪੂਰਥਲਾ ਤੇ ਗੁਰਦਾਸਪੁਰ ਵਿੱਚ 4-4, ਮਾਨਸਾ, ਨਵਾਂਸ਼ਹਿਰ ਤੇ ਫਾਜ਼ਿਲਕਾ ਵਿੱਚ 3-3, ਬਰਨਾਲਾ ਵਿੱਚ 2 ਅਤੇ ਮੋਗਾ ਤੇ ਤਰਨ ਤਾਰਨ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਕਰੋਨਾ ਕਾਰਨ ਹੋਈ ਹੈ। ਸਿਹਤ ਵਿਭਾਗ ਮੁਤਾਬਕ ਮੁਕਤਸਰ, ਮੁਹਾਲੀ ਅਤੇ ਮਾਨਸਾ ਵਿੱਚ ਪਾਜ਼ੇਟਿਵਿਟੀ ਦਰ ਸਭ ਤੋਂ ਜ਼ਿਆਦਾ ਦਰਜ ਕੀਤੀ ਗਈ ਹੈ।

Previous articleਲੜਕੀ ਨਾਲ ਵਾਪਰੀ ਘਟਨਾ ਬਾਰੇ ਕਿਸਾਨ ਮੋਰਚੇ ਨੂੰ ਨਹੀਂ ਪਤਾ ਸੀ: ਯੋਗਿੰਦਰ ਯਾਦਵ
Next articleਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ 38 ਤੇ ਸੰਗਰੂਰ ਜ਼ਿਲ੍ਹੇ ’ਚ 17 ਮੌਤਾਂ