ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਨਵੀਂ ਪਾਰਟੀ ਬਣਾਉਣਗੇ।
ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਪਾਰਟੀ ਦੇ ਨਾਮ ਅਤੇ ਚੋਣ ਨਿਸ਼ਾਨ ਲਈ ਉਨ੍ਹਾਂ ਦੇ ਵਕੀਲ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਅਰੂਸਾ ਆਲਮ ਬਾਰੇ ਉਨ੍ਹਾਂ ਕਿਹਾ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਕਿਉਂ ਨਹੀਂ ਬੋਲੇ|
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly